ਤਰਨਤਾਰਨ:ਪੰਜਾਬ ਵਿੱਚ ਸਰਕਾਰ (Government in Punjab) ਬਦਲਣ ਤੋਂ ਬਾਅਦ ਵੀ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਦੀਆਂ ਤਾਜ਼ਾ ਤਸਵੀਰਾਂ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਠੱਠਾ (Village Thatta) ਤੋਂ ਸਾਹਮਣੇ ਆਈਆਂ ਹਨ। ਜਿੱਥੇ ਇੱਕੋਂ ਰਾਤ ਵਿੱਚ ਚੋਰਾਂ ਨੇ 16 ਖੇਤਾਂ ਦੀਆਂ ਮੋਟਰਾਂ ਦੀਆਂ ਤਾਰਾ ਅਤੇ ਟਰਾਂਸਫਾਰਮਰਾਂ ਵਿੱਚੋਂ ਤੇਲ ਦੀ ਚੋਰੀ ਕੀਤੀ ਹੈ। ਜਿਸ ਤੋਂ ਬਾਅਦ ਪੀੜਤ ਕਿਸਾਨਾਂ (Farmers) ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ (Farmers) ਪਰਮਜੀਤ ਸਿੰਘ ਅਜੀਤ ਸਿੰਘ ਕਾਰਜ ਸਿੰਘ ਅਵਤਾਰ ਸਿੰਘ ਸਰਪੰਚ ਸੁਖਬੀਰ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੋਟਰਾਂ ਤੋਂ ਲਗਾਤਾਰ ਤਾਰਾ ਅਤੇ ਟਰਾਂਸਫਾਰਮਰਾਂ ਵਿੱਚੋਂ ਤੇਲ ਅਤੇ ਸਟਾਰਟਰ ਚੋਰੀ ਕੀਤੇ ਜਾ ਰਹੇ ਹਨ, ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਰ-ਬਾਰ ਉਨ੍ਹਾਂ ਦੀਆਂ ਚੋਰੀਆਂ ਹੋਣ ਤੋਂ ਬਾਅਦ ਵੀ ਪੁਲਿਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ।