ਤਰਨਤਾਰਨ : ਤਰਨਤਾਰਨ ਦੀ ਵਲਟੋਹਾ ਪੁਲਿਸ ਨੇ ਦੋ ਨੌਜਵਾਨਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗੀਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਵਲਟੋਹਾ ਅਤੇ ਪਰਗਟ ਸਿੰਘ ਉਰਫ ਬੱਗਾ ਪੁੱਤਰ ਇਕਬਾਲ ਸਿੰਘ ਵਾਸੀ ਪੱਤੀ ਲਾਗ ਦੀ ਰਾਜੋਕੇ ਥਾਣਾ ਖਾਲੜਾ ਵਜੋਂ ਹੋਈ।
500 ਗ੍ਰਾਮ ਹੈਰੋਇਨ ਸਮੇਤ 2 ਕਾਬੂ - ਪੁਲਿਸ
ਜ਼ਿਲ੍ਹਾ ਤਰਨਤਾਰਨ ਦੇ SSP ਧਰੁਮਣ ਐੱਚ ਨਿੰਬਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ DSP ਭਿੱਖੀਵਿੰਡ ਲਖਬੀਰ ਸਿੰਘ ਸੰਧੂ ਦੀਆਂ ਹਦਾਇਤਾਂ ਤੇ ਚੱਲਦਿਆਂ ਥਾਣਾ ਵਲਟੋਹਾ ਦੀ ਪੁਲਿਸ ਨੇ 500 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਵਲਟੋਹਾ ਪੁਲਿਸ ਨੇ 500 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕੀਤੇ ਕਾਬੂ
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਜਿਸ ਦੀ ਸ਼ੀਟ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ । ਜਿਸ ਤੇ ਥਾਣਾ ਵਲਟੋਹਾ ਦੀ ਪੁਲਸ ਨੇ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।