ਪੰਜਾਬ

punjab

ETV Bharat / state

2 ਪਾਕਿਸਤਾਨੀ ਘੁਸਪੈਠੀਏ ਢੇਰ, ਕਰਨ ਲੱਗੇ ਸੀ ਇਹ ਵਾਰਦਾਤ - Indo-Pak border

ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਆਂ ਨੂੰ ਰੋਕਣ ਲਈ ਗੋਲੀਬਾਰੀ ਕੀਤੀ। ਇਸ ਵਿੱਚ ਦੋਵੇਂ ਪਾਕਿਸਤਾਨੀ ਘੁਸਪੈਠੀਏ ਮਾਰੇ ਗਏ।

ਭਾਰਤ-ਪਾਕਿ ਸਰਹੱਦ 'ਤੇ 2 ਪਾਕਿਸਤਾਨੀ ਘੁਸਪੈਠੀਏ ਢੇਰ
ਭਾਰਤ-ਪਾਕਿ ਸਰਹੱਦ 'ਤੇ 2 ਪਾਕਿਸਤਾਨੀ ਘੁਸਪੈਠੀਏ ਢੇਰ

By

Published : Jul 31, 2021, 3:36 PM IST

ਤਰਨ ਤਾਰਨ:ਭਾਰਤ-ਪਾਕਿਸਤਾਨ ਸਰਹੱਦ 'ਤੇ ਫਿਰ ਤੋਂ ਘੁਸਪੈਠ ਦੀ ਕੋਸ਼ਿਸ਼ ਹੋਈ ਹੈ। 2 ਪਾਕਿਸਤਾਨੀ ਘੁਸਪੈਠੀਆਂ ਨੇ ਭਾਰਤ-ਪਾਕਿ ਅੰਤਰਰਾਸ਼ਟਰੀ ਖਾਲੜਾ ਸਰਹੱਦ ’ਤੇ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਉਨ੍ਹਾਂ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਆਂ ਨੂੰ ਰੋਕਣ ਲਈ ਗੋਲੀਬਾਰੀ ਕੀਤੀ। ਇਸ ਵਿੱਚ ਦੋਵੇਂ ਪਾਕਿਸਤਾਨੀ ਘੁਸਪੈਠੀਏ ਮਾਰੇ ਗਏ।

ਇਹ ਵੀ ਪੜੋ: 80 ਸਾਲਾ ਬਜ਼ੁਰਗ ਮਹਿਲਾ ਨੂੰ ਵੇਖ ਆ ਜਾਵੇਗਾ ਰੋਣਾ!

ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀਐਸਐਫ ਦੀ 103 ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਏ। ਇਨ੍ਹਾਂ 2 ਪਾਕਿਸਤਾਨੀ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਖਾਲੜਾ ਸਰਹੱਦੀ ਖੇਤਰ ਬੀਓਪੀ ਥੇਹ ਕਲਾ ਵਿੱਚ ਵਾਪਰੀ। ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਪੋਸਟ ਥੇਹ ਕਲਾਂ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਕੁਝ ਹਲਚਲ ਮਹਿਸੂਸ ਕੀਤੀ। ਬੀਐਸਐਫ ਦੇ ਜਵਾਨਾਂ ਨੇ ਨਾਈਟ ਵਿਜ਼ਨ ਕੈਮਰਿਆਂ ਦੀ ਮਦਦ ਨਾਲ ਦੇਖਿਆ ਕਿ ਕੁਝ ਲੋਕ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵੱਲ ਆ ਰਹੇ ਹਨ। ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਰੋਕਣ ਲਈ ਗੋਲੀਆਂ ਚਲਾਈਆਂ ਜਿਸ ਵਿਚ ਦੋਵੇਂ ਘੁਸਪੈਠੀਏ ਮਾਰੇ ਗਏ।

ਇਹ ਵੀ ਪੜੋ: ਸਕੂਲ ਤਾਂ ਖੁੱਲ੍ਹਣਗੇ, ਪਰ ਬੱਚੇ ਕਹਿ ਰਹੇ ਇਹ ਸਭ........

ABOUT THE AUTHOR

...view details