ਤਰਨਤਾਰਨ: ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਤਲਵੰਡੀ ਸੋਭਾ ਸਿੰਘ ਦੇ 21 ਸਾਲਾ ਨੌਜਵਾਨ ਹਰਮਨ ਸਿੰਘ ਜੋ ਕਿ ਇਕ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਨਾਇਜੀਰੀਆ ਦੇਸ਼ ਵਿਚ ਗਿਆ ਹੋਇਆ ਸੀ ਤਾਂ ਉੱਥੇ ਉਸ ਦੀ ਹਾਲਤ ਖਰਾਬ ਹੋਣ ਕਾਰਨ ਬੀਤੀ ਰਾਤ ਮੌਤ ਹੋ ਗਈ।
ਮ੍ਰਿਤਕ ਹਰਮਨ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਇਕ ਸਾਲ ਪਹਿਲਾਂ ਉਸ ਦਾ ਨੌਜਵਾਨ ਨਾਈਜੀਰੀਆਂ ਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਗਿਆ ਸੀ ਅਤੇ ਉਹ ਬਿਲਕੁਲ ਸਹੀ ਸਲਾਮਤੀ ਤਾਂ ਬੀਤੀ ਰਾਤ ਉਨ੍ਹਾਂ ਨੂੰ ਉੱਧਰੋਂ ਸੁਨੇਹਾ ਆਇਆ ਕਿ ਤੁਹਾਡੇ ਮੁੰਡੇ ਦੀ ਹਾਲਤ ਜ਼ਿਆਦਾ ਵਿਗੜ ਚੁੱਕੀ ਹੈ ਅਤੇ ਉਸ ਦੀ ਮੌਤ ਹੋ ਗਈ ਹੈ।ਉਨ੍ਹਾਂ ਨੇ ਕਿਹਾ ਕਿ ਕੰਪਨੀ ਵਿੱਚ ਪਤਾ ਕਰਵਾਇਆ ਤਾਂ ਉਨ੍ਹਾਂ ਵੀ ਉਸ ਦੀ ਮੌਤ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੂੰ ਅਸੀਂ ਰਿਕਵੈਸਟ ਕੀਤੀ ਕਿ ਮੁੰਡੇ ਦੀ ਲਾਸ਼ ਨੂੰ ਇੰਡੀਆ ਭੇਜਿਆ ਜਾਵੇ ਪਰ ਅਜੇ ਤੱਕ ਸਾਨੂੰ ਕੋਈ ਰਿਸਪਾਂਸ ਨਹੀਂ ਮਿਲਿਆ।