ਤਰਨਤਾਰਨ: ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਗੈਂਗਵਾਰ ਦੀ ਘਟਨਾ ਤੋਂ ਬਾਅਦ ਚਰਚਾ ਵਿੱਚ ਹੈ। ਇਸ ਤੋਂ ਘਟਨਾ ਤੋਂ ਬਾਅਦ ਵੀ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ, ਨਸ਼ੀਲੇ ਪਦਾਰਥ, ਸਿਮ ਅਤੇ ਹੋਰ ਸਮੱਗਰੀ ਬਰਾਮਦ ਹੋਈ ਹੈ। ਜਿਸ ਕਾਰਨ ਕੇਂਦਰੀ ਜੇਲ੍ਹ ਦੀ ਸੁਰੱਖਿਆ ਉੱਤੇ ਸਵਾਲ ਜਰੂਰ ਖੜ੍ਹੇ ਹੁੰਦੇ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚੋਂ 22 ਮੋਬਾਇਲ, 12 ਚਾਰਜਰ, 4 ਡਾਟਾ ਕੇਬਲ, ਐਡਾਪਟਰ, 95 ਬੀੜੀਆਂ ਦੇ ਬੰਡਲ ਅਤੇ 7 ਸਿਮ ਬਰਾਮਦ ਕੀਤੇ ਗਏ।
1 ਮੁਲਜ਼ਮ ਦਾ ਨਾਮ ਨਾਮਜ਼ਦ, 2 ਮੁਲਜ਼ਮਾਂ ਉੱਤੇ ਮਾਮਲਾ ਦਰਜ:-ਇਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ 1 ਮੁਲਜ਼ਮ ਨੂੰ ਨਾਮਜ਼ਦ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਨੀ ਵੱਡੀ ਗਿਣਤੀ ਵਿਚ ਬਰਾਮਦ ਹੋਏ ਮੋਬਾਇਲ ਫੋਨਾਂ ਨੇ ਜਿੱਥੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਉੱਥੇ ਹੀ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਉੱਤੇ ਵੱਡਾ ਸਵਾਲੀਆਂ ਨਿਸ਼ਾਨ ਖੜ੍ਹੇ ਹੁੰਦੇ ਹਨ ਕਿ ਜੇਲ੍ਹ ਵਿੱਚ ਸਖ਼ਤ ਸੁਰੱਖਿਆ ਦੇ ਬਵਾਜੂਦ ਇਤਰਾਜ਼ਯੋਗ ਜੇਲ੍ਹ ਵਿੱਚੋ ਕਿਵੇਂ ਪਹੁੰਚਿਆ।
ਕੇਂਦਰੀ ਜੇਲ੍ਹ ਵਿੱਚ ਹੋਈ ਗੈਂਗਵਾਰ:-ਦੱਸ ਦਈਏ ਕਿ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ 26 ਫਰਵਰੀ ਨੂੰ ਹੋਈ ਗੈਂਗਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ 2 ਗੈਂਗਸਟਰਾਂ ਦਾ ਕਤਲ ਕੇਂਦਰੀ ਜੇਲ੍ਹ ਵਿੱਚ ਕਰ ਦਿੱਤਾ ਗਿਆ ਅਤੇ ਇਕ ਹਾਲਤ ਗੰਭੀਰ ਦੱਸੀ ਜਾ ਰਹੀ ਸੀ। ਜਿਸ ਨੂੰ ਤਰਨਤਾਰਨ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਜਾਣ ਤੋਂ ਪਹਿਲਾ ਹੀ 2 ਗੈਗਸਟਰਾਂ ਦੀ ਮੌਤ ਹੋ ਚੁੱਕੀ ਸੀ। ਇਹ ਵੀ ਦੱਸਿਆ ਜਾ ਰਿਹਾ ਸੀ ਕਿ ਇਨ੍ਹਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ।