ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਨੌਰੰਗਾਬਾਦ ਵਿੱਚ ਦਰਦਨਾਕ ਘਟਨਾ ਵਾਪਰੀ ਹੈ। ਪਿੰਡ ਨੌਰੰਗਾਬਾਦ ਵਿਖੇ ਫੀਡ ਵਾਲੀ ਫੈਕਟਰੀ ਦੇ ਸੀਰੇ ਵਾਲੇ ਖੂਹ ਵਿੱਚ ਤਿੰਨ ਵਿਅਕਤੀਆਂ ਦੇ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸੇ ਵਿੱਚ 3 ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਖੂਹ ਵਿੱਚੋਂ ਗੈਸ ਚੜ੍ਹਨ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਮ੍ਰਿਤਕ ਇੱਕੋਂ ਪਰਿਵਾਰ ਦੇ ਦੱਸੇ ਜਾ ਰਹੇ ਹਨ।
ਘਟਨਾ ਦੀ ਜਾਣਕਾਰੀ ਮਿਲਦਿਆਂ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੀ ਮੌਕੇ ਉੱਪਰ ਪਹੁੰਚੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਅਤੇ ਐਸਐਸਪੀ ਗੁਰਨੀਤ ਸਿੰਘ ਖੁਰਾਣਾ ਵੀ ਮੌਕੇ ਉੱਪਰ ਪਹੁੰਚੇ ਅਤੇ ਘਟਨਾ ਬਾਰੇ ਜਾਣਕਾਰੀ ਹਾਸਿਲ ਕੀਤੀ।