ਤਰਨਤਾਰਨ: ਸਥਾਨਕ ਪੁਲਿਸ ਵੱਲੋਂ ਗੋਇੰਦਵਾਲ ਸਾਹਿਬ ਇਲਾਕੇ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਪਹਿਲਾਂ ਮੁਕਾਬਲਾ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਦੇ ਹੱਥੇ ਚੜ੍ਹੇ ਤਿੰਨ ਗੈਂਗਸਟਰ ਪਰ ਗ੍ਰਿਫ਼ਤਾਰੀ ਵਿਖਾਉਣ ਤੋਂ ਕੀਤਾ ਇਨਕਾਰ
ਤਰਨਤਾਰਨ ਪੁਲਿਸ ਨੇ ਗੋਇੰਦਵਾਲ ਸਾਹਿਬ ਇਲਾਕੇ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਪਿਆਂ ਦਾ ਦਾਅਵਾ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਪੁਲਿਸ ਇਸ ਗੱਲ ਤੋਂ ਇਨਕਾਰ ਕਰ ਰਹੀ ਹੈ।
ਗ੍ਰਿਫ਼ਤਾਰ ਕੀਤੇ ਗਏ ਨੌਜਵਾਨ
ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਨੌਜਵਾਨਾਂ ਵਿੱਚੋ ਇਕ ਦੀ ਮਾਂ ਰਣਜੀਤ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤ ਗੈਂਗਸਟਰ ਨਹੀਂ ਹਨ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਗੋਇੰਦਵਾਲ 'ਚ ਪੰਚਾਇਤੀ ਚੋਣਾਂ ਦੌਰਾਨ ਗੋਲ਼ੀ ਚੱਲੀ ਸੀ ਤੇ ਦੋਹਾਂ ਧਿਰਾਂ ਦੇ ਆਦਮੀ ਮਰੇ ਸਨ। ਉਸੇ ਸਬੰਧ 'ਚ ਬੱਚਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਪੁਲਿਸ ਇਸ ਸਬੰਧੀ ਕੋਈ ਜਾਣਕਾਰੀ ਵੀ ਨਹੀਂ ਦੇ ਰਹੀ ਹੈ।
ਦੂਜੇ ਪਾਸੇ ਤਰਨਤਾਰਨ ਪੁਲਿਸ ਦੇ ਐੱਸਐੱਸਪੀ ਨੇ ਕਿਸੇ ਵੀ ਗ੍ਰਿਫ਼ਤਾਰੀ ਤੋਂ ਇਨਕਾਰ ਕੀਤਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।