ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਵਿੱਚ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਇਹ ਸਾਰੇ ਬੀਤੇ ਸ਼ਨੀਵਾਰ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸਨ।
ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ - covid 19 punjab
ਤਰਨ ਤਾਰਨ ਵਿੱਚ ਇੱਕ ਮਹਿਲਾ ਸਣੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਇਹ ਸਾਰੇ ਬੀਤੇ ਸ਼ਨੀਵਾਰ ਨੂੰ ਹਜ਼ੂਰ ਸਾਹਿਬ ਤੋਂ ਪਰਤੇ ਸਨ।
ਕੋਰੋਨਾ
ਜਾਣਕਾਰੀ ਮੁਤਾਬਕ ਪਿੰਡ ਸੁਰਸਿੰਘ ਦੇ ਕਰੀਬ 35 ਪੁਰਸ਼ ਅਤੇ ਮਹਿਲਾਵਾਂ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਸਨ, ਜੋ ਕਿ ਸਰਕਾਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਬੀਤੀ 25 ਅਪ੍ਰੈਲ ਨੂੰ ਵਾਪਸ ਪਰਤੇ ਸਨ। ਜਿਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਦੇ ਸੈਂਪਲ ਲੈਬ ਵਿੱਚ ਜਾਂਚ ਲਈ ਭੇਜੇ ਗਏ ਸਨ।
ਅੱਜ ਇਨ੍ਹਾਂ 'ਚੋਂ 5 ਵਿਅਕਤੀਆਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪਿੰਡ ਨੂੰ ਸੀਲ ਕੀਤੇ ਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Last Updated : Apr 27, 2020, 10:35 PM IST