ਤਰਨਤਾਰਨ: ਪੰਜਾਬ ਸਰਕਾਰ ਵਲੋਂ ਫਸਲ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਤਹਿਤ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ 'ਚ ਕਣਕ ਦੀ ਜਿਥੇ ਖਰੀਦ ਸਚਾਰੂ ਢੰਗ ਨਾਲ ਚੱਲ ਰਹੀ ਹੈ, ਉਥੇ ਹੀ ਫਸਲ ਦੀ ਲਿਫਟਿੰਗ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਫਸਲ ਦੀ ਸਿੱਧੀ ਅਦਾਇਗੀ ਵੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡੀ.ਸੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਮੰਡੀਆਂ 'ਚ 5,11,810 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਜਿਸ 'ਚ 5,02,590 ਮੀਟ੍ਰਿਕ ਟਨ ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 1,42,201 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,09,390 ਮੀਟ੍ਰਿਕ ਟਨ, ਪਨਸਪ ਵੱਲੋਂ 95690 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 75581 ਮੀਟ੍ਰਿਕ ਟਨ ਅਤੇ ਐੱਫ਼.ਸੀ.ਆਈ. ਵੱਲੋਂ 79728 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।