ਤਰਨਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜੋ ਕਿ ਕਰਨਾਟਕ ਦੇ ਸ਼ਹਿਰ ਬਿਦਰ ਤੋਂ ਚੱਲ ਕੇ ਐਤਵਾਰ ਰਾਤ ਸੁਲਤਾਨਪੁਰ ਲੋਧੀ ਪੁੱਜਾ। ਸੋਮਵਾਰ ਸਵੇਰ ਵੇਲੇ ਨਗਰ ਕੀਰਤਨ ਜ਼ਿਲ੍ਹਾ ਤਰਨਤਾਰਨ ਤੋਂ ਹੁੰਦੇ ਹੋਏ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਲਈ ਰਵਾਨਾ ਹੋਇਆ। ਇਸ ਨਗਰ ਕੀਰਤਨ ਦਾ ਗੁਰਦੁਆਰਾ ਡੇਰਾ ਸਾਹਿਬ, ਨੌਸ਼ਹਿਰਾ ਪਨੂੰਆਂ, ਸੇਰੋਂ ਆਦਿ ਪਿੰਡਾਂ ਵਿੱਚ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਬਿਦਰ ਤੋਂ ਚੱਲਿਆ ਨਗਰ ਕੀਰਤਨ ਸੁਲਤਾਨਪੁਰ ਲੋਧੀ ਪੁੱਜਾ - punjabi news
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਜੋ ਕਿ ਕਰਨਾਟਕ ਦੇ ਸ਼ਹਿਰ ਬਿਦਰ ਤੋਂ ਚੱਲ ਕੇ ਐਤਵਾਰ ਰਾਤ ਸੁਲਤਾਨਪੁਰ ਲੋਧੀ ਪੁੱਜਾ। ਇਸ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਫ਼ੋਟੋ
ਇਹ ਵੀ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ: ਕਰਨਾਟਕ ਤੋਂ ਸਜਾਇਆ ਨਗਰ ਕੀਰਤਨ ਪੁੱਜਿਆ ਸ਼ਾਹੀ ਸ਼ਹਿਰ
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਸਮੇਤ ਸਾਰੀ ਕਮੇਟੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਪ੍ਰਬੰਧਕ ਡੀ ਪੀ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Last Updated : Jul 23, 2019, 1:57 PM IST