ਤਰਨਤਾਰਨ: ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪਰਬ ਨੂੰ ਲੈ ਕੇ ਤਰਨਤਾਰਨ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਆਯੋਜਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤਾ ਗਿਆ।
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨਤਾਰਨ ਵਿੱਚ ਸਜਾਇਆ ਗਿਆ ਨਗਰ ਕੀਰਤਨ - nagar kirtan in tarntaran
ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਬ ਨੂੰ ਲੈ ਕੇ ਤਰਨਤਾਰਨ ਵਿਖੇ ਨਗਰ ਕੀਰਤਨ ਸਜਾਇਆ ਗਿਆ।

ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਸਕੂਲ ਤਰਨ ਤਾਰਨ ਤੋਂ ਸੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਵਾਪਿਸ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੰਪੂਰਨ ਹੋਇਆ। ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ ਨਗਰ ਕੀਰਤਨ ਵਿੱਚ ਬੈਂਡ ਪਾਰਟੀਆਂ ਸਕੂਲੀ ਬੱਚਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋ ਸ਼ਾਮਲ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ ਗਈ।
ਇਸ ਮੌਕੇ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਸੰਗਤਾਂ ਗੁਰੁ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਰਸਤੇ ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਬਨਾਉਣ ਦੀ ਅਪੀਲ ਕੀਤੀ।