ਤਰਨਤਾਰਨ: ਤਰਨਤਾਰਨ ਵਿਖੇ 65 ਸਾਲਾਂ ਬਜ਼ੁਰਗ ਵਿਅਕਤੀ ਵੱਲੋਂ ਹਵਸ ਵਿੱਚ ਅੰਨ੍ਹੇ ਹੁੰਦਿਆਂ ਆਪਣੀਆਂ ਪੋਤੀਆਂ ਬਰਾਬਰ 12 ਸਾਲਾਂ ਨਬਾਲਿਗ ਲੜਕੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਗਰੀਬੀ ਦੇ ਕੁਝ ਸਮੇਂ ਤੋਂ ਉਕਤ ਬਜ਼ੁਰਗ ਵਿਅਕਤੀ ਦੇ ਘਰ ਘਰੇਲੂ ਨੋਕਰਾਣੀ ਦੇ ਤੌਰ 'ਤੇ ਬੱਚੇ ਖਿਡਾਉਣ ਦਾ ਕੰਮ ਕਰਦੀ ਸੀ ਅਤੇ ਦਿਨ ਰਾਤ ਉਥੇ ਹੀ ਰਹਿੰਦੀ ਸੀ।
ਪੀੜਤ ਲੜਕੀ ਨੇ ਦੱਸਿਆ ਕਿ ਜਿਸ ਸਮੇਂ ਉਸ ਨਾਲ ਘਟਣਾ ਘਟੀ ਹੈ ਉਸ ਸਮੇਂ ਘਰ ਵਿੱਚ ਕੋਈ ਨਹੀਂ ਸੀ। ਸਿਰਫ ਬਜ਼ੁਰਗ ਵਿਅਕਤੀ ਹੀ ਘਰ ਵਿੱਚ ਸੀ ਤੇ ਉਸ ਵੱਲੋਂ ਉਸ ਨਾਲ ਗਲਤ ਕੰਮ ਕੀਤਾ ਹੈ ਅਤੇ ਕਿਸੇ ਨੂੰ ਦੱਸਣ ਤੇ ਜਾਨੋ ਮਾਰਨ ਦੀਆ ਧਮਕੀਆਂ ਦਿੱਤੀਆਂ ਗਈਆਂ ਸਨ।
ਹਵਸ 'ਚ ਅੰਨ੍ਹੇ 65 ਸਾਲਾ ਬਜ਼ੁਰਗ ਨੇ 12 ਸਾਲਾ ਨੌਕਰਾਣੀ ਨਾਲ ਕੀਤਾ ਜਬਰ-ਜ਼ਨਾਹ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਦੱਸਿਆ ਕਿ ਉਸ ਨਾਲ ਘਰ ਦੇ ਮਾਲਕ ਅਸ਼ੋਕ ਕੁਮਾਰ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਜਿਸ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਪੁਲਿਸ ਨੂੰ ਕੀਤੀ ਗਈ ਹੈ। ਪੁਲਿਸ ਵੱਲੋਂ ਫਿਲਹਾਲ ਲੜਕੀ ਨੂੰ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਸ਼ੋਕ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲੜਕੀ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਮੁਰਥਲ ਦੇ ਮਸ਼ਹੂਰ ਢਾਬਿਆਂ 'ਤੇ Sex Racket ਦਾ ਪਰਦਾਫਾਸ਼, 24 ਵਿਦੇਸ਼ੀ ਲੜਕੀਆਂ ਬਰਾਮਦ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਬੱਸ ਅੱਡਾ ਪੁਲਿਸ ਚੌਂਕੀ ਦੇ ਇੰਚਾਰਜ ਗੱਜਣ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ 174 ਨੰਬਰ ਐਫ.ਆਈ.ਆਰ ਦਰਜ ਕਰਕੇ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।