ਤਰਨ ਤਾਰਨ: ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਹੂਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਦਲਿਤ ਭਾਈਚਾਰੇ ਵਿੱਚ ਜਗ੍ਹਾ ਨੂੰ ਲੈ ਕੇ ਵਿਵਾਦ ਛਿੜਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਲਿਤ ਭਾਈਚਾਰੇ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਰੂੜੀ ਵਾਲੀ ਜਗ੍ਹਾ 'ਤੇ ਕਬਜ਼ਾ ਕਰਨ ਦੇ ਇਲਜ਼ਾਮ ਲਗਾਏ ਹਨ। ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਜਗ੍ਹਾ ਉੱਪਰ ਰੂੜੀ ਲਗਾਉਂਦੇ ਆ ਰਹੇ ਹਨ ਪਰੰਤੂ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਜਗ੍ਹਾ 'ਤੇ ਕਬਜ਼ਾ ਕਰਕੇ ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪਹੂਵਿੰਡ ਵਿਖੇ ਗੁਰੂਦੁਆਰਾ ਪ੍ਰਬੰਧਕ ਕਮਟੀ ਤੇ ਦਲਿਤ ਭਾਈਚਾਰੇ ਦੀ ਜਗ੍ਹਾ ਨੂੰ ਲੈ ਕੇ ਛਿੜਿਆ ਵਿਵਾਦ - ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ
Land dispute of Gurudwara management committee and Dalit community: ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਿੰਡ ਪਹੂਵਿੰਡ ਵਿਖੇ ਗੁਰੂਦੁਆਰਾ ਪ੍ਰਬੰਧਕ ਕਮਟੀ ਤੇ ਦਲਿਤ ਭਾਈਚਾਰਾ ਗੁਰਦੁਆਰਾ ਸਾਹਿਬ ਦੀ ਜਗ੍ਹਾ ਨੂੰ ਲੈ ਕੇ ਵਿਵਾਦ ਛਿੜਿਆ ਹੋਇਆ ਹੈ। ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਰੂੜੀ ਵਾਲੀ ਜਗ੍ਹਾ 'ਤੇ ਕਬਜਾ ਕਰਨ ਨੂੰ ਲੈ ਕੇ ਵਿਵਾਦ ਹੋਇਆ ਹੈ।
![ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪਹੂਵਿੰਡ ਵਿਖੇ ਗੁਰੂਦੁਆਰਾ ਪ੍ਰਬੰਧਕ ਕਮਟੀ ਤੇ ਦਲਿਤ ਭਾਈਚਾਰੇ ਦੀ ਜਗ੍ਹਾ ਨੂੰ ਲੈ ਕੇ ਛਿੜਿਆ ਵਿਵਾਦ A dispute broke out over the Gurudwara management committee and Dalit community space at village Pahuvind](https://etvbharatimages.akamaized.net/etvbharat/prod-images/24-12-2023/1200-675-20344817-203-20344817-1703417004307.jpg)
Published : Dec 24, 2023, 4:58 PM IST
ਦਲਿਤ ਭਾਈਚਾਰੇ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਕੀਤਾ ਜਾਵੇਗਾ: ਉੱਥੇ ਹੀ ਮੌਕੇ 'ਤੇ ਪਹੁੰਚੇ ਥਾਣਾ ਭਿੱਖੀਵਿੰਡ ਦੇ ਐਸਐਚਓ ਗੁਰਚਰਨ ਸਿੰਘ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਦਲਿਤ ਭਾਈਚਾਰੇ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਕੀਤਾ ਜਾਵੇਗਾ।ਕਾਨੂੰਨ ਅਨੁਸਾਰ ਜਿਸ ਦੀ ਵੀ ਜਗ੍ਹਾ ਬਣਦੀ ਹੋਵੇਗੀ ਉਹਨਾਂ ਨੂੰ ਦਿੱਤੀ ਜਾਵੇਗੀ। ਉਧਰ ਮੌਕੇ 'ਤੇ ਮੌਜੂਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਪ੍ਰਭਜੋਤ ਸਿੰਘ ਅਤੇ ਕੈਪਟਨ ਬਲਵੰਤ ਸਿੰਘ ਪਹੂਵਿੰਡ ਨੇ ਦੱਸਿਆ ਕਿ ਇਹ ਜਗ੍ਹਾ ਜੋ ਕਿ ਕਰੀਬ ਪੰਜ ਕਨਾਲ ਕੁਝ ਮਰਲੇ ਹੈ ਇਹ ਜਗ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ ਅਤੇ ਇਸ ਜਗ੍ਹਾ 'ਤੇ ਉਹ ਕੁਸ਼ਤੀ ਦਾ ਅਖਾੜਾ ਤੇ ਪਾਰਕ ਬਣਾ ਰਹੇ ਹਨ ਪ੍ਰੰਤੂ ਉਕਤ ਦਲਿਤ ਭਾਈਚਾਰਾ ਇਸ ਜਗ੍ਹਾ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇੱਥੇ ਰੂੜੀ ਸੁੱਟ ਰਿਹਾ ਹੈ। ਜੋ ਕਿ ਸਰਾਸਰ ਨਾਇਨਸਾਫੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਇਲਾਕੇ ਦੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਅਤੇ ਥਾਣਾ ਮੁਖੀ ਨੂੰ ਅਪੀਲ ਕੀਤੀ ਕਿ ਬਣਦਾ ਇਨਸਾਫ ਕੀਤਾ ਜਾਵੇ।(Baba Deep singh ji Birth place)
ਰੂੜੀ ਵਾਲੀ ਜਗ੍ਹਾ 'ਤੇ ਕਬਜ਼ਾ ਕਰਨ ਦੇ ਇਲਜ਼ਾਮ :ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਲਿਤ ਭਾਈਚਾਰੇ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਰੂੜੀ ਵਾਲੀ ਜਗ੍ਹਾ 'ਤੇ ਕਬਜ਼ਾ ਕਰਨ ਦੇ ਇਲਜ਼ਾਮ ਲਗਾਏ ਹਨ। ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਜਗ੍ਹਾ ਉੱਪਰ ਰੂੜੀ ਲਗਾਉਂਦੇ ਆ ਰਹੇ ਹਨ। ਪਰੰਤੂ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਜਗ੍ਹਾ ਤੇ ਕਬਜ਼ਾ ਕਰਕੇ ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।