ਪੰਜਾਬ

punjab

ETV Bharat / state

ਤਰਨ ਤਾਰਨ: ਇਨਸਾਫ਼ ਲਈ ਠੋਕਰਾਂ ਖਾ ਰਿਹਾ ਪਰਿਵਾਰ - ਪਿੰਡ ਜੰਡ

ਖੇਮਕਰਨ ਅਧੀਨ ਪੈਂਦੇ ਪਿੰਡ ਜੰਡ ਵਿਖੇ ਕੁਝ ਮਹੀਨੇ ਪਹਿਲਾਂ ਸਹੁਰੇ ਪਰਿਵਾਰ ਘਰ ਆਏ ਜਵਾਈ ਦਾ ਪਿੰਡ ਦੇ ਹੀ ਕੁਝ ਰਹਿਣ ਵਾਲੇ ਵਿਅਕਤੀਆਂ ਨੇ ਕਤਲ ਕਰ ਦਿੱਤਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਲੱਖਾ ਸਿੰਘ ਨੇ ਦੱਸਿਆ ਕਿ ਕਤਲ ਹੋਣ ਤੋਂ ਬਾਅਦ ਥਾਣਾ ਸਦਰ ਪੱਟੀ ਪੁਲਿਸ ਅਤੇ ਪੁਲਿਸ ਚੌਕੀ ਘਰਿਆਲਾ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਨਸਾਫ਼ ਲਈ ਠੋਕਰਾਂ ਖਾ ਰਿਹਾ ਪਰਿਵਾਰ
ਇਨਸਾਫ਼ ਲਈ ਠੋਕਰਾਂ ਖਾ ਰਿਹਾ ਪਰਿਵਾਰ

By

Published : Jun 30, 2021, 10:50 AM IST

ਤਰਨ ਤਾਰਨ:ਖੇਮਕਰਨ ਅਧੀਨ ਪੈਂਦੇ ਪਿੰਡ ਜੰਡ ਵਿਖੇ ਕੁਝ ਮਹੀਨੇ ਪਹਿਲਾਂ ਸਹੁਰੇ ਪਰਿਵਾਰ ਘਰ ਆਏ ਜਵਾਈ ਦਾ ਪਿੰਡ ਦੇ ਹੀ ਕੁਝ ਰਹਿਣ ਵਾਲੇ ਵਿਅਕਤੀਆਂ ਨੇ ਕਤਲ ਕਰ ਦਿੱਤਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਲੱਖਾ ਸਿੰਘ ਨੇ ਦੱਸਿਆ ਕਿ ਕਤਲ ਹੋਣ ਤੋਂ ਬਾਅਦ ਥਾਣਾ ਸਦਰ ਪੱਟੀ ਪੁਲਿਸ ਅਤੇ ਪੁਲਿਸ ਚੌਕੀ ਘਰਿਆਲਾ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਧਰਨੇ ਪ੍ਰਦਰਸ਼ਨ ਕਰ ਕੇ 10 ਵਿਅਕਤੀਆਂ ਤੇ ਮਾਮਲਾ ਤਾਂ ਦਰਜ ਕਰਵਾ ਦਿੱਤਾ। ਪਰਿਵਾਰ ਨੇ ਇਲਜ਼ਾਮ ਲਾਇਆ ਕਿ ਪੁਲਿਸ ਚੌਕੀ ਘਰਿਆਲਾ ਦੇ SI ਸੁਖਵਿੰਦਰ ਸਿੰਘ ਵੱਲੋਂ ਬਿਆਨ ਲਿਖਣ ਦੇ ਨਾਂ ਤੇ ਰਿਸ਼ਵਤ ਲੈ ਕੇ ਵੀ ਸੁਣਵਾਈ ਕਰਨ ਦੀ ਬਜਾਏ ਦੋਸ਼ੀਆਂ ਦੀ ਮੱਦਦ ਕਰਨੀ ਸ਼ੂਰੁ ਕਰ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਜਬੂਰ ਹੋ ਕੇ ਧਰਨਾ ਪ੍ਰਦਰਸ਼ਨ ਕਰਨਾ ਪਿਆ। ਜਿਸ ਤੋਂ ਬਾਅਦ ਕਤਲ ਕਰਨ ਵਾਲੇ 7 ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕੀਤਾ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ।

ਇਨਸਾਫ਼ ਲਈ ਠੋਕਰਾਂ ਖਾ ਰਿਹਾ ਪਰਿਵਾਰ

ਇਹ ਵੀ ਪੜੋ:ਧਰਮ ਪਰਿਵਰਤਨ ਮਾਮਲਾ: ਇਕ ਕੁੜੀ ਵਾਪਸੀ ਘਰ ਪਰਤੀ

ਪਰਿਵਾਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਨੂੰ DSP ਪੱਟੀ ਸਿਆਸੀ ਦਬਾਅ ਥੱਲੇ ਬੇ ਗੁਨਾਹ ਕਰਕੇ ਪਰਚੇ ਵਿੱਚੋਂ ਕੱਢਣਾ ਚਾਹੁੰਦੀ ਹੈ ਜਿਸ ਨੂੰ ਲੈ ਕੇ ਉਨ੍ਹਾਂ ਵਿਚ ਭਾਰੀ ਰੋਸ ਹੈ ਮਜ਼ਬੂਰਨ ਫੇਰ ਦੁਬਾਰਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪੀੜਤ ਪਰਿਵਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਡੀਐਸਪੀ ਤੇ ਪੰਜਾਬ ਦੇ DGP ਤੋਂ ਮੰਗ ਕੀਤੀ ਹੈ ਕਿ ਬਿਆਨ ਲਿਖਣ ਦੇ ਨਾਂ ’ਤੇ ਉਨ੍ਹਾਂ ਤੋਂ ਰਿਸ਼ਵਤ ਲੈਣ ਵਾਲੇ ਪੁਲਿਸ ਅਧਿਕਾਰੀ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ 3 ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਾਨੂੰ ਇਨਸਾਫ਼ ਦਵਾਇਆ ਜਾਵੇ।

ਜਦ ਇਸ ਸਬੰਧੀ ਪੁਲਿਸ ਚੌਂਕੀ ਘਰਿਆਲਾ ਦੇ ਇੰਚਾਰਜ ਨਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਚੌਕੀ ਵਿਚ ਕੁਝ ਦਿਨ ਪਹਿਲਾਂ ਹੀ ਨਵੇਂ ਇੰਚਾਰਜ ਲੱਗੇ ਹਨ। ਉਨ੍ਹਾਂ ਨੂੰ ਰਿਸ਼ਵਤ ਲੈਣ ਬਾਰੇ ਕੋਈ ਪਤਾ ਨਹੀਂ ਹੈ ਅਤੇ ਇਨ੍ਹਾਂ ਦੇ ਕਤਲ ਕਰਨ ਵਾਲੇ ਸੱਤ ਦੋਸ਼ੀਆਂ ਨੂੰ ਉਨ੍ਹਾਂ ਵੱਲੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਤਿੰਨ ਰਹਿੰਦੇ ਦੋਸ਼ੀਆਂ ਦੀ ਵੀ ਤਫਤੀਸ਼ ਜਾਰੀ ਹੈ।

ABOUT THE AUTHOR

...view details