ਤਰਨਤਾਰਨ:ਪਿੰਡ ਕਾਲੇਕੇ ਉਤਾੜ ਦੇ ਸਰਪੰਚ ਬਲਕਾਰ ਸਿੰਘ ਦੇ ਭਤੀਜੇ ਵਰਿੰਦਰਪਾਲ ਸਿੰਘ ਉਮਰ 26 ਸਾਲ ਪੁੱਤਰ ਨਿਰਵੈਲ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਵਰਿੰਦਰਪਾਲ ਸਿੰਘ ਦੀ ਮਾਂ ਰਾਜ ਕੌਰ ਨੇ ਵਿਰਲਾਪ ਕਰਦਿਆਂ ਦੱਸਿਆ ਕਿ ਕਰੀਬ 5 ਸਾਲ ਪਹਿਲਾਂ ਉਸ ਦਾ ਪੁੱਤ ਅਮਰੀਕਾ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ।
ਟਰੱਕ ਚਲਾਉਂਦੇ ਸਮੇਂ ਪਿਆ ਦਿਲ ਦਾ ਦੌਰਾ:ਵਰਿੰਦਰਪਾਲ ਸਿੰਘ ਅਮਰੀਕਾ ਵਿੱਚ ਟਰੱਕ ਚਲਾਉਂਦਾ ਸੀ ਅਤੇ ਮਿਤੀ 30 ਜੂਨ ਨੂੰ ਅਚਾਨਕ ਟਰੱਕ ਚਲਾਉਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਵਰਿੰਦਰਪਾਲ ਸਿੰਘ ਦੀ ਟਰੱਕ ਵਿੱਚ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਦੀ ਕੰਪਨੀ ਵਿੱਚੋਂ ਪਰਿਵਾਰ ਨੂੰ ਫੋਨ ਆਇਆ ਕਿ ਵਰਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮ੍ਰਿਤਕ ਵਰਿੰਦਰਪਾਲ ਸਿੰਘ ਦੇ ਜੀਜੇ ਨਵਦੀਪ ਸਿੰਘ, ਜੋ ਕਿ ਅਮਰੀਕਾ ਵਿੱਚ ਹੀ ਰਹਿੰਦਾ ਸੀ, ਦੀ ਕਰੀਬ 8 ਮਹੀਨੇ ਪਹਿਲਾਂ ਮੌਤ ਹੋ ਗਈ ਸੀ।