ਪੰਜਾਬ

punjab

ETV Bharat / state

ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦੀ ਭੇਦਭਰੇ ਹਾਲਾਤਾ ਵਿੱਚ ਮੌਤ - ਤੇਜ਼ਧਾਰ ਹਥਿਆਰ

ਤਰਨਤਾਰਨ ਦੇ ਪਿੰਡ ਖਵਾਸਪੁਰਾ ਵਿੱਚ ਦੇਰ ਰਾਤ ਨੌਜਵਾਨ ਦਾ ਕਤਲ (Murder) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ (Dead youth) ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ।

ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦੀ ਭੇਦਭਰੇ ਹਾਲਾਤਾ ਵਿੱਚ ਮੌਤ
ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦੀ ਭੇਦਭਰੇ ਹਾਲਾਤਾ ਵਿੱਚ ਮੌਤ

By

Published : Jul 7, 2021, 9:49 PM IST

ਤਰਨਤਾਰਨ: ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਖਵਾਸਪੁਰਾ ਵਿਖੇ ਬੀਤੀ ਰਾਤ ਨੌਜਵਾਨ ਦੀ ਭੇਦਭਰੇ ਹਾਲਾਤਾ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦੇਰ ਰਾਤ ਖੇਤਾਂ ਨੂੰ ਪਾਣੀ ਲਾਣ ਗਿਆ ਸੀ। ਮ੍ਰਿਤਕ ਨੌਜਵਾਨ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਨ ਦੇ ਨਿਸ਼ਾਨ ਹਨ। ਜਿਸ ਨੂੰ ਵੇਖ ਕੇ ਲੱਗਦਾ ਹੈ, ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਮ੍ਰਿਤਕ ਦੇ ਹਮਲਾ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਦੇਰ ਰਾਤ ਖੇਤਾਂ ਨੂੰ ਪਾਣੀ ਲਾਉਣ ਗਿਆ ਸੀ। ਜਿਸ ਤੋਂ ਬਾਅਦ ਉਹ ਜ਼ਖ਼ਮੀ ਹਾਲਤ ਵਿੱਚ ਘਰ ਆਇਆ, ਪਰਿਵਾਰ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਉਣ ਦੀ ਕੋਸ਼ਿਸ਼ ਕੀਤੀ, ਪਰ ਇੰਨੇ ਵਿੱਚ ਜ਼ਖ਼ਮੀ ਨੌਜਵਾਨ ਦੀ ਮੌਤ ਹੋ ਗਈ।

ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦੀ ਭੇਦਭਰੇ ਹਾਲਾਤਾ ਵਿੱਚ ਮੌਤ

ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦਵਿੰਦਰ ਸਿੰਘ ਦੇ ਕਤਲ ਦਾ ਸ਼ੱਕ ਜਤਾਉਂਦੇ ਹੋਏ ਕਿਹਾ ਕਿ ਸਾਨੂੰ ਸ਼ੱਕ ਹੈ, ਕਿ ਕਿਸੇ ਨੇ ਉਹ ਦਾ ਰੰਜਿਸ਼ ਤਹਿਤ ਕਤਲ ਕੀਤਾ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ, ਕਿ ਉਹ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ।

ਉਧਰ ਮੌਕੇ ‘ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਤਰਨਤਾਰਨ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ, ਅਤੇ ਅਣਪਛਾਤੇ ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:Tarntaran:ਨਸ਼ਾ ਤਸਕਰਾਂ ਨੇ ਪੁਲਿਸ 'ਤੇ ਕੀਤਾ ਹਮਲਾ

ABOUT THE AUTHOR

...view details