ਤਰਨਤਾਰਨ:ਕੇਂਦਰ ਸਰਕਾਰ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਨੇ ਹੱਕ ਵਿੱਚ ਵੱਖ-ਵੱਖ ਪਾਰਟੀਆਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਆ ਰਹੀਆਂ ਹਨ। ਇਸ ਕਿਸਾਨੀ ਅੰਦੋਲਨ ਦੇ ਚੱਲਦਿਆ ਕਈ ਕਿਸਾਨਾਂ ਦੀ ਮੌਤ ਵੀ ਹੋ ਗਈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਜੱਦ ਤੱਕ ਇਹ ਕਾਲੇ ਕਾਨੂੰਨ ਕੇਂਦਰ ਦੀ ਸਰਕਾਰ ਰੱਦ ਨਹੀਂ ਕਰਦੀ ਹੈ ਇਹ ਸੰਘਰਸ਼ ਹੋਰ ਵੀ ਤਿੱਖਾ ਹੁੰਦਾ ਜਾਵੇਗਾ।
ਆਮ ਆਦਮੀ ਪਾਰਟੀ ਵਲੋਂ ਤਰਨਤਾਰਨ ਵਿਖੇ ਕੱਢੀ ਗਈ ਮੋਟਰਸਾਇਕਲ ਰੈਲੀ
ਕੇੰਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੋਟਰਸਾਇਕਲ ਕੱਢੀ ਗਈ।
ਆਮ ਆਦਮੀ ਪਾਰਟੀ
ਕਿਸਾਨੀ ਅੰਦੋਲਨ ਦੇ ਚੱਲਦੇ ਹੀ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਇਕਲ ਰੈਲੀ ਕੱਢੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਕਸ਼ਮੀਰ ਸਿੰਘ ਸੋਹਲ ਪੰਜਾਬ ਪ੍ਰਧਾਨ ਬੁੱਧੀਜੀਵੀ ਵਿੰਗ ਨੇ ਦੱਸਿਆ ਕਿ ਕੇਂਦਰ ਸਰਕਾਰ ਦਾ ਰਵੱਈਆ ਕਿਸਾਨਾਂ ਪ੍ਰਤੀ ਠੀਕ ਨਹੀਂ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਬਿੱਲਾਂ ਨੂੰ ਜਲਦ ਤੋਂ ਜਲਦ ਰੱਦ ਕਰਨਾ ਚਾਹੀਦਾ ਹੈ।