ਪੰਜਾਬ

punjab

ETV Bharat / state

ਤਰਨਤਾਰਨ ਦੇ ਪਿੰਡ ਸਭਰਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੀਤੀ ਮੀਟਿੰਗ - ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੀਤੀ ਮੀਟਿੰਗ

ਤਰਨਤਾਰਨ ਦੇ ਪਿੰਡ ਸਭਰਾ ਵਿਖੇ ਆਮ ਆਦਮੀ ਪਾਰਟੀ (Aam Aadmi Party) ਦੀ ਮੀਟਿੰਗ ਹੋਈ ਜਿਸ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ ਵੱਡਾ ਇੱਕਠ ਹੋ ਗਿਆ।

'ਆਪ' ਦਾ ਵੱਡਾ ਇੱਕਠ
'ਆਪ' ਦਾ ਵੱਡਾ ਇੱਕਠ

By

Published : Dec 31, 2021, 4:42 PM IST

ਤਰਨਤਾਰਨ:ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਟੀ (Assembly constituency) ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਧਰਮਪਤਨੀ ਸੁਰਿੰਦਰਪਾਲ ਕੌਰ ਭੁੱਲਰ ਦੀ ਅਗਵਾਈ ਵਿੱਚ ਪਿੰਡ ਸਭਰਾ ਵਿਖੇ ਕਾਰਜ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਜਨ ਸੰਵਾਦ ਮੀਟਿੰਗ ਹੋਈ। ਜਿਸਨੇ ਰੈਲੀ ਦਾ ਰੂਪ ਧਾਰ ਲਿਆ।

ਇਸ ਮੌਕੇ ਆਮ ਆਦਮੀ ਪਾਰਟੀ (Aam Aadmi Party)ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪੰਜਾਬ ਨੂੰ ਦਿੱਤੀਆਂ ਪੰਜ ਗਾਰੰਟੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸੈਂਕੜੇ ਪਰਿਵਾਰ ਕਾਂਗਰਸ ਪਾਰਟੀ ਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਹਰ ਇੱਕ ਦੇ ਮਨ ਵਿਚ ਸਿਰਫ ਇਕ ਹੀ ਆਸ ਦੀ ਕਿਰਨ ਬਚੀ ਹੈ। ਆਮ ਆਦਮੀ ਪਾਰਟੀ ਨੂੰ ਲੋਕ ਵੀ ਸੂਬਾਈ ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਪੱਟੀ ਹਲਕਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਹਰ ਇੱਕ ਵਰਗ ਨੂੰ ਸਹੂਲਤ ਦਿੱਤੀ ਜਾਵੇਗੀ। ਨਸ਼ੇ ਬੰਦ ਕੀਤੇ ਜਾਣਗੇ। ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ ਕਾਂਗਰਸ ਤੇ ਅਕਾਲੀ ਪਾਰਟੀ ਨੇ ਅਜੇ ਤਕ ਆਪਣੇ ਹੀ ਘਰ ਭਰੇ ਹਨ। ਇਨ੍ਹਾਂ ਨੇ ਲੋਕਾਂ ਦੀ ਸਾਰ ਨਹੀਂ ਲਈ।

ਸ਼ਾਮਿਲ ਹੋਣ ਵਾਲਿਆਂ ਵਿੱਚ ਕਾਰਜ ਸਿੰਘ, ਦਰਬਾਰਾ ਸਿੰਘ, ਛਿੰਦਰ ਸਿੰਘ, ਬਲਵਿੰਦਰ ਸਿੰਘ, ਰਾਣਾ ਸਿੰਘ, ਤਰਸੇਮ ਸਿੰਘ, ਲਖਬੀਰ ਸਿੰਘ, ਰਛਪਾਲ ਸਿੰਘ, ਸਾਰਜ ਸਿੰਘ, ਗੁਰਦੇਵ ਸਿੰਘ, ਗੁਰਸਾਹਿਬ ਸਿੰਘ, ਸੁਲੱਖਣ ਸਿੰਘ, ਸੁਖਦੀਪ ਸਿੰਘ, ਬਲਜਿੰਦਰ ਸਿੰਘ, ਬਾਊ ਸਿੰਘ, ਮਨਿੰਦਰ ਸਿੰਘ, ਹੀਰਾ ਸਿੰਘ, ਪਰਮਜੀਤ ਸਿੰਘ, ਪਰਗਟ ਸਿੰਘ, ਸੁਖਬੀਰ ਸਿੰਘ, ਜਰਨੈਲ ਸਿੰਘ, ਬਲਦੇਵ ਸਿੰਘ, ਮੁਖਤਿਆਰ ਸਿੰਘ, ਨਿਸ਼ਾਨ ਸਿੰਘ, ਗੁਲਜਾਰ ਸਿੰਘ, ਗੁਰਬਿੰਦਰ ਸਿੰਘ, ਮੰਨਾ ਸਿੰਘ, ਕਰਮ ਸਿੰਘ, ਮਾਨ ਸਿੰਘ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਆਦਿ ਸ਼ਾਮਲ ਹਨ। ਮੌਕੇ ਤੇ ਹਾਜ਼ਰ ਸਾਰੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਸਾਥੀ ਬਲਾਕ ਪ੍ਰਧਾਨ ਸਰਕਲ ਪ੍ਰਧਾਨ ਹਾਜ਼ਰ ਸਨ।

ਇਹ ਵੀ ਪੜੋ:ਭਾਰਤੀ ਕ੍ਰਿਕਟ : ਰਣਜੀ ਟਰਾਫੀ 'ਚ ਅਭਿਸ਼ੇਕ ਬਤੌਰ ਕਪਤਾਨ ਨਿਯੁਕਤ, ਪਰਿਵਾਰ 'ਚ ਖੁਸ਼ੀ ਦੀ ਲਹਿਰ

ABOUT THE AUTHOR

...view details