ਤਰਨ ਤਾਰਨ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਆਗੂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ਤੇ ਧਰਮਸੋਤ ਦਾ ਪੁਤਲਾ ਫੂਕਿਆ।
ਆਪ ਆਗੂ ਬਲਦੇਵ ਸਿੰਘ ਨੇ ਕਿਹਾ ਕਿ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐਸਸੀ ਵਿਦਿਆਰਥੀਆਂ ਦੇ ਵਜ਼ੀਫੇ ਵਿੱਚ ਫਰਜ਼ੀ ਦੇਣਦਾਰੀਆਂ ਦਿਖਾ ਕੇ 64 ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਜੋ ਕਿ ਉਨ੍ਹਾਂ ਦੇ ਹੀ ਵਿਭਾਗ ਦੇ ਉੱਚ ਅਧਿਕਾਰੀ ਵੱਲੋਂ ਮਾਮਲਾ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੈਪਟਨ ਸਰਕਾਰ ਦਲਿਤਾਂ ਵਰਗ ਦੇ ਲੋਕਾਂ ਨੂੰ ਉੱਪਰ ਚੁੱਕਣ ਦੀ ਗੱਲ ਕਹਿ ਰਹੀ ਹੈ ਤੇ ਦੂਜੇ ਪਾਸੇ ਕੈਬਿਨੇਟ ਮੰਤਰੀ ਧਰਮਸੋਤ ਉਨ੍ਹਾਂ ਲੋਕਾਂ ਦੇ ਹੱਕ ਦੇ ਪੈਸੇ ਹੜਪ ਰਹੇ ਹਨ।