ਪੰਜਾਬ

punjab

ETV Bharat / state

ਸੜਕ ਕਿਨਾਰੇ ਮਜ਼ਦੂਰੀ ਕਰ ਰਹੇ ਬਜ਼ੁਰਗ ਨੂੰ ਤੇਜ਼ ਰਫਤਾਰ ਗੱਡੀ ਨੇ ਕੁਚਲਿਆ - punjab

ਤਰਨਤਾਰਨ 'ਚ ਗਲਤ ਸਾਈਡ 'ਤੇ ਜਾ ਰਹੀ ਕਾਰ ਨੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ।ਕਾਰ ਦੀ ਟੱਕਰ ਕਾਰਨ ਸੜਕ ਕਿਨਾਰੇ ਕੰਮ ਕਰ ਰਹੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

Accident News: A speeding vehicle crushed an old man doing roadside labor
Accident News : ਸੜਕ ਕਿਨਾਰੇ ਮਜਦੂਰੀ ਕਰ ਰਹੇ ਬਜ਼ੁਰਗ ਨੂੰ ਤੇਜ਼ ਰਫਤਾਰ ਗੱਡੀ ਨੇ ਕੁਚਲਿਆ

By

Published : Apr 23, 2023, 8:34 PM IST

ਤਰਨਤਾਰਨ : ਕਸਬਾ ਭਿੱਖੀਵਿੰਡ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਚੂੰਘ ਦੇ ਜੀਐੱਨਡੀਯੂ ਕਾਲਜ ਨੇੜੇ ਇਕ ਤੇਜ਼ ਰਫ਼ਤਾਰ ਕਾਰ K10 ਭਿੱਖੀਵਿੰਡ ਸਾਈਡ ਤੋਂ ਆਈ, ਜਿਸ ਨੇ ਮਿਹਨਤ-ਮਜ਼ਦੂਰੀ ਕਰਕੇ ਸੜਕ ਕਿਨਾਰੇ ਫੁੱਟਪਾਥ 'ਤੇ ਬੈਠੇ ਵਿਅਕਤੀ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 60 ਸਾਲਾ ਦਿਲਬਾਗ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪਿੰਡ ਚੂੰਘ ਵਜੋਂ ਹੋਈ ਹੈ।

ਪਤੀ ਨੂੰ ਕੁਚਲ ਦਿੱਤਾ:ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨਿੰਦਰ ਕੌਰ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਪਿੰਡ ਚੂੰਘ ਦੇ ਖੇਤਾਂ 'ਚੋਂ ਕਣਕ ਦੇ ਸਿੱਟੇ ਚੁੱਗ ਰਹੇ ਸਨ, ਸਿੱਟੇ ਚੁਗਣ ਤੋਂ ਬਾਅਦ ਉਸ ਦਾ ਪਤੀ ਕੁਝ ਸਮਾਂ ਅਰਾਮ ਕਰਨ ਲਈ ਸੜਕ ਕਿਨਾਰੇ ਬੈਠ ਗਿਆ। ਇਸ ਦੌਰਾਨ ਭਿੱਖੀਵਿੰਡ ਵੱਲੋਂ ਆਈ ਕਾਰ ਨੇ ਉਸ ਦੇ ਪਤੀ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਡਰਾਈਵਰ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਫਿਲਹਾਲ ਮੌਕੇ 'ਤੇ ਪਹੁੰਚੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ :Amritpal's Bhindranwala connection: ਅੰਮ੍ਰਿਤਪਾਲ ਨੇ ਸਰੰਡਰ ਲਈ ਕਿਉਂ ਚੁਣਿਆ ਭਿੰਡਰਾਂਵਾਲਿਆਂ ਦਾ ਪਿੰਡ, ਜਾਣੋ ਕਾਰਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦਿਲਬਾਗ ਸਿੰਘ ਦੀ ਪਤਨੀ ਇੰਦਰ ਕੌਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਤੀ ਇੱਕ ਜ਼ਮੀਨ ਵਿੱਚੋਂ ਕਣਕ ਦੀਆਂ ਅਖਰੋਟੀਆਂ ਚੁੱਕ ਰਹੇ ਸਨ। ਸੜਕ ਦੇ ਕਿਨਾਰੇ ਖੜ੍ਹਾ ਸੀ ਅਤੇ ਇਸੇ ਦੌਰਾਨ ਦਿਲਬਾਗ ਸਿੰਘ ਆ ਕੇ ਸੜਕ ਦੇ ਕਿਨਾਰੇ ਬੈਠ ਕੇ ਕੰਮ ਕਰਨ ਲੱਗਾ ਅਤੇ ਇਸੇ ਦੌਰਾਨ ਭਿੱਖੀਵਿੰਡ ਵਾਲੇ ਪਾਸੇ ਤੋਂ ਆ ਰਹੇ ਇਸ ਵਾਹਨ ਨੇ ਦਿਲਬਾਗ ਸਿੰਘ ਨੂੰ ਕੁਚਲ ਦਿੱਤਾ, ਜਿਸ ਕਾਰਨ ਦਿਲਬਾਗ ਸਿੰਘ ਦੀ ਮੌਤ ਹੋ ਗਈ।

ਵਾਹਨ ਚਾਲਕ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ:ਪੀੜਤ ਪਰਿਵਾਰ ਨੇ ਜ਼ਿਲ੍ਹਾ ਪੁਲਿਸ ਅਤੇ ਸਬੰਧਤ ਪੁਲਿਸ ਤੋਂ ਮੰਗ ਕੀਤੀ ਹੈ ਕਿ ਵਾਹਨ ਚਾਲਕ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਫ਼ਿਲਹਾਲ ਥਾਣਾ ਭਿੱਖੀਵਿੰਡ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਪੋਸਟਮਾਰਟਮ ਲਈ ਪੱਟੀ ਹਸਪਤਾਲ ਭੇਜ ਦਿੱਤਾ ਗਿਆ।ਵਾਹਨ ਨੂੰ ਕਬਜੇ ਵਿੱਚ ਲੈ ਕੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਗੱਡੀ ਨੂੰ ਕਬਜ਼ੇ 'ਚ ਲੈ ਕੇ ਪਰਿਵਾਰ ਦੇ ਬਿਆਨ ਦਰਜ ਕਰਕੇ ਚਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਾਰ ਨੇ ਗਲਤ ਸਾਈਡ 'ਤੇ ਜਾ ਕੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ ,ਕਾਰ ਦੀ ਟੱਕਰ ਕਾਰਨ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ , ਹੁਣ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ABOUT THE AUTHOR

...view details