ਤਰਨ ਤਾਰਨ: ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ 18 ਸਾਲਾਂ ਦੇ ਨੌਜਵਾਨ ਦੀ ਮੌਕੇ ਉੱਤੇ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਸੋਹਣ ਸਿੰਘ ਸਭਰਾ ਅਤੇ ਮੈਂਬਰ ਪੰਚਾਇਤ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਆਪਣੀ ਮਾਂ ਰਾਜਵਿੰਦਰ ਕੌਰ ਅਤੇ ਭੈਣ ਹਰਮਨ ਕੌਰ ਨੂੰ ਪਿੰਡ ਸਭਰਾਂ ਵਿਖੇ ਛੱਡਣ ਜਾ ਰਿਹਾ ਸੀ ਅਤੇ ਰਸਤੇ ਵਿੱਚ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਲਵਪ੍ਰੀਤ ਸਿੰਘ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ ਉਸ ਦੀ ਮਾਂ ਅਤੇ ਭੈਣ ਗੰਭੀਰ ਜ਼ਖ਼ਮੀ ਹੋ ਗਈਆਂ।