ਤਰਨਤਾਰਨ: ਜ਼ਿਲ੍ਹੇ ਪਿੰਡ ਸਰਾਏ ਅਮਾਨਤ ਖਾਂ ਵਿਖੇ ਇੱਕ ਵਿਹੁਅਤਾ ਦੀ ਭੇਦਭਰੇ ਹਾਲਾਤਾ ਵਿੱਚ ਮੌਤ (DEATH) ਹੋਣ ਦਾ ਮਾਮਲ ਸਾਹਮਣੇ ਆਇਆ ਹੈ। ਮ੍ਰਿਤਕ ਦੀ ਮਨਦੀਪ ਕੌਰ (MANDEEP KAUR) ਵਜੋਂ ਪਛਾਣ ਹੋਈ ਹੈ। ਮ੍ਰਿਤਕ ਦੇ ਪੇਕੇ ਪਰਿਵਾਰ ਵੱਲੋਂ ਮ੍ਰਿਤਕ ਦੇ ਸੁਹਰੇ ਪਰਿਵਾਰ ‘ਤੇ ਹੱਤਿਆ ਦੇ ਇਲਜ਼ਾਮ ਲਗਾਏ ਹਨ। ਮ੍ਰਿਤਕ ਦੇ ਮਾਪਿਆ ਨੂੰ ਪੁਲਿਸ (POLICE) ਨੂੰ ਘਟਨਾ ਦੀ ਜਾਣਕਾਰੀ ਦੇਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ।
ਮੀਡੀਆ (Media) ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਭਰਾ ਦਿਲਬਾਗ ਸਿੰਘ (DILBAG SINGH) ਨੇ ਕਿਹਾ ਮ੍ਰਿਤਕ ਨੂੰ ਉਸ ਦਾ ਸੁਹਰਾ ਪਰਿਵਾਰ ਅਕਸਰ ਦਾਜ ਲਈ ਉਸ ਨਾਲ ਕੁੱਟਮਾਰ ਕਰਦਾ ਸੀ। ਜਿਸ ਕਰਕੇ ਕਈ ਵਾਰ ਪੰਚਾਇਤ ਵਿੱਚ ਮ੍ਰਿਤਕ ਦੇ ਸੁਹਰੇ ਪਰਿਵਾਰ ਨੂੰ ਸਮਝਾਇਆ ਗਿਆ ਸੀ।
ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਮਨਦੀਪ ਕੌਰ (MANDEEP KAUR) ਦਾ ਕਰੀਬ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਅਤੇ ਮ੍ਰਿਤਕ ਦੇ ਸੁਹਰੇ ਪਰਿਵਾਰ ਵੱਲੋਂ ਲਗਾਤਾਰ ਦਾਜ ਦੀ ਮੰਗ ਕੀਤੀ ਜਾ ਰਹੀ ਸੀ। ਅਤੇ ਹੁਣ ਮੰਗ ਪੂਰੀ ਨਾ ਹੋਣ ਕਰਕੇ ਮ੍ਰਿਤਕ ਦੇ ਸੁਹਰੇ ਪਰਿਵਾਰ ਵੱਲੋਂ ਮਨਦੀਪ ਕੌਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਭਰਾ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦਿਆ ਮ੍ਰਿਤਕ ਦੇ ਪਤੀ, ਸੁਹਰੇ ਤੇ ਨਨਾਣ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।