ਖਡੂਰ ਸਾਹਿਬ: ਕਿਸਾਨੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਦੇ ਕਿਸਾਨ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਓਣ ਲਈ ਡਟੇ ਹੋਏ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਦੇ ਲੀਡਰ, ਖਿਡਾਰੀਆਂ ਸਣੇ ਕਈ ਲੋਕਾਂ ਵੱਲੋਂ ਸਰਕਾਰ ਵੱਲੋਂ ਦਿੱਤੇ ਗਏ ਸਨਾਮਨ ਵਾਪਸ ਕਰਨ ਦੀ ਲਹਿਰ ਸ਼ੁਰੂ ਹੋ ਗਈ ਹੈ।
ਖਡੂਰ ਸਾਹਿਬ ਦੇ ਬਾਬਾ ਸੇਵਾ ਸਿੰਘ ਵੱਲੋਂ ਪਦਮ ਸ਼੍ਰੀ ਅਵਾਰਡ ਵਾਪਸ ਕਰਨ ਦਾ ਐਲਾਨ
ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਆਪਣਾ ਪਦਮ ਸ੍ਰੀ ਇਨਾਮ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅੱਜ ਜਦ ਸਮੱਚੇ ਭਾਰਤ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਤਾਂ ਅਜਿਹੇ 'ਚ ਕੇਂਦਰ ਦਾ ਰਵੱਈਆ ਚਿੰਤਾਜਨਕ ਹੈ।
ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਸ਼੍ਰੀ ਅਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਸਨਮਾਨ ਵਾਪਸ ਕਰਨ ਦਾ ਫੈਸਲਾ ਕੀਤਾ। ਇਸੇ ਤਹਿਤ ਪੰਜਾਬ ਦੇ ਕਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਖਿਡਾਰੀਆਂ ਨੇ ਵੀ ਆਪਣੇ ਸਨਮਾਨ ਵਾਪਸ ਕਰਨ 'ਚ ਯੋਗਦਾਨ ਪਾਓਣ ਦਾ ਐਲਾਨ ਕੀਤਾ।
ਇਸੇ ਲੜੀ ਤਹਿਤ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਆਪਣਾ ਪਦਮ ਸ਼੍ਰੀ ਅਵਾਰਡ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧ ਵਿੱਚ ਇੱਕ ਪੱਤਰ ਅੱਜ ਰਾਸ਼ਟਰਪਤੀ ਨੂੰ ਭੇਜਦਿਆਂ ਬਾਬਾ ਸੇਵਾ ਸਿੰਘ ਜੀ ਨੇ ਲਿਖਿਆ ਕਿ ਕੇਂਦਰ ਵੱਲੋਂ ਕਿਸਾਨਾ ਨੂੰ ਸੰਘਰਸ਼ ਲਈ ਮਜਬੂਰ ਕਰਨ ਅਤੇ ਸੰਘਰਸ਼ ਕਰ ਰਹੇ ਕਿਸਾਨਾ 'ਤੇ ਜ਼ੁਲਮ ਕਰਨ ਦੇ ਵਰਤਾਰੇ ਦੇ ਵਿਰੋਧ 'ਚ ਆਪਣਾ ਪਦਮ ਸ਼੍ਰੀ ਅਵਾਰਡ ਵਾਪਸ ਕਰਨ ਦਾ ਫੈਸਲਾ ਕੀਤਾ ਹੈ।