ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ 'ਚ ਚੱਲੀਆਂ ਗੋਲੀਆਂ, 1 ਜਖ਼ਮੀ ਤਰਨਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬਨਵਾਲੀਪੁਰ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਆਦ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਵਿਚ ਬਨਵਾਲੀਪੁਰ ਦਾ ਰਹਿਣ ਵਾਲੇ ਵਿਅਕਤੀ ਦੇ ਗੋਲੀ ਲੱਗਣ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਤਰਨ ਤਾਰਨ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਘਟਨਾ ਸਥਾਨ ਉੱਤੇ ਪਹੁੰਚੀ ਪੁਲਿਸ ਨੇ ਗੋਲੀਆਂ ਦੇ ਖੋਲ੍ਹ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜੋ:Daily Hukamnama: ੨ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਗੋਲੀਆਂ ਨਾਲ ਹਮਲਾ:ਇਸ ਮੌਕੇ ਪੀੜਤ ਪਰਿਵਾਰ ਨੇ ਕਿਹਾ ਕਿ ਉਕਤ ਅਰੋਪੀ ਦਿਲਬਾਗ ਸਿੰਘ ਫੌਜੀ ਸਾਡੀ ਜ਼ਮੀਨ ਉੱਤੇ ਜ਼ਬਰੀ ਝੂਠੇ ਕਾਗਜ਼ਾਤ ਬਣਵਾ ਕੇ ਬੋਰ ਕਰਵਾ ਰਿਹਾ ਸੀ। ਜਦੋਂ ਅਸੀ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਸਾਡੇ ਉੱਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਇੱਕ ਗੋਲੀ ਸਾਡੇ ਲੜਕੇ ਹਰਪਾਲ ਸਿੰਘ ਦੇ ਲੱਗੀ ਹੈ, ਜੋ ਕਿ ਤਰਨ ਤਾਰਨ ਹਸਪਤਾਲ ਵਿੱਚ ਜੇਰੇ ਇਲਾਜ ਹੈ।
ਪੂਰੀ ਵੱਲੋਂ ਮਾਮਲੇ ਦੀ ਜਾਂਚ:ਪੀੜਤ ਪਰਿਵਾਰ ਨੇ ਕਿਹਾ ਪੁਲਿਸ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ, ਪਰ ਪੁਲਿਸ ਦੂਜੀ ਧਿਰ ਨਾਲ ਮਿਲੀ ਹੋਣ ਕਰਕੇ ਸਾਡੀ ਕੋਈ ਸੁਣਵਾਈ ਨਹੀ ਕਰ ਰਹੀ। ਉਹਨਾਂ ਨੇ ਕਿਹਾ ਅਸੀ ਇਨਸਾਫ ਦੀ ਮੰਗ ਕਰਦੇ ਹਾਂ ਅਤੇ ਉਕਤ ਅਰੋਪੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਘਟਨਾ ਸਥਾਨ ਉੱਤੇ ਪਹੁੰਚੀ ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੋਲੀਆਂ ਦੇ ਖੋਲ੍ਹ ਬਰਾਮਦ ਕਰ ਲਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:ਤਲਵੰਡੀ ਸਾਬੋ ਦੇ ਵਿਸਾਖੀ ਮੇਲੇ 'ਚ ਅੰਮ੍ਰਿਤਪਾਲ ਦੇ ਆਉਣ ਦੀ ਸੰਭਾਵਨਾ ਨੂ ਲੈ ਕੇ ਸਾਰਾ ਦਿਨ ਰਹੇ ਸੁਰੱਖਿਆ ਦੇ ਕਰੜੇ ਪ੍ਰਬੰਧ, ਸਿੱਖ ਸੰਗਠਨਾਂ ਨੇ ਚੁੱਕੇ ਸਵਾਲ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਵਿੱਚ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਜ਼ਮੀਨੀ ਵਿਵਾਦ ਕਰਨ ਕਈ ਘਰ ਉਝੜ ਗਏ ਹਨ ਤੇ ਹੁਣ ਇੱਕ ਵਾਰ ਫਿਰ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਸੋ ਲੋਕਾਂ ਨੂੰ ਸੋਚਣ ਦੀ ਲੋੜ ਹੈ ਕਿ ਅਜਿਹੇ ਮਾਮਲੇ ਬੈਠ ਕੇ ਵੀ ਹੱਲ ਹੋ ਸਕਦੇ ਹਨ, ਕਿਸੇ ਦੀ ਜਾਨ ਦਾ ਵੈਰੀ ਨਹੀਂ ਬਣਨਾ ਚਾਹੀਦਾ ਹੈ।