ਪੰਜਾਬ

punjab

ETV Bharat / state

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨਾਲ ਕੀਤੀ ਮੀਟਿੰਗ - ਸ਼੍ਰੋਮਣੀ ਅਕਾਲੀ ਦਲ

ਬੀਬੀ ਜਗੀਰ ਕੌਰ ਵਲੋਂ ਹਲਕੇ ਵਿੱਚ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨਾਲ ਕੀਤੀ ਮੀਟਿੰਗ। ਬੀਬੀ ਜਗੀਰ ਕੌਰ ਨੇ ਵਰਕਰਾਂ ਨੇ ਪਿੰਡ ਜਾ ਕੇ ਔਰਤਾਂ ਨੂੰ ਪਾਰਟੀ ਦੀਆਂ ਨੀਤੀਆਂ ਤੋ ਜਾਣੂ ਕਰਵਾਉਣ ਦੀ ਗੱਲ ਆਖੀ।

ਬੀਬੀ ਜਗੀਰ ਕੌਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

By

Published : Mar 1, 2019, 10:29 PM IST

ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਉੱਮੀਦਵਾਰ ਵਜੋਂ ਹਰੀ ਝੰਡੀ ਮਿਲੀ ਹੈ। ਇਸ ਦੇ ਚੱਲਦਿਆਂ ਅੱਜ ਬੀਬੀ ਜਗੀਰ ਕੌਰ ਵਲੋਂ ਹਲਕੇ ਵਿੱਚ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ।

ਬੀਬੀ ਜਗੀਰ ਕੌਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ
ਇਸ ਮੌਕੇ ਬੀਬੀ ਜਗੀਰ ਕੌਰ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿੰਡ ਜਾ ਕੇ ਔਰਤਾਂ ਨੂੰ ਪਾਰਟੀ ਦੀਆਂ ਨੀਤੀਆਂ ਤੋ ਜਾਣੂ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ ਬਹੁਤ ਹੀ ਜਲਦ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਇਕਾਈ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਵਿੱਚ ਸਰਗਰਮ ਔਰਤਾਂ ਨੂੰ ਸ਼ਾਮਲ ਕੀਤਾ ਜਾਵੇਗਾਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਔਰਤਾਂ ਨੂੰ ਪਹਿਲ ਦਿੰਦਿਆਂ ਸਭ ਤੋ ਪਹਿਲਾਂ ਮੈਨੂੰ ਖਡੂਰ ਸਾਹਿਬ ਹਲਕੇ ਤੋ ਮਾਣ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਉਕਤ ਚੌਣਾਂ ਵਿੱਚ ਇਸਤਰੀ ਅਕਾਲੀ ਦੱਲ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਉਨ੍ਹਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋ ਪਾਕਿਸਤਾਨ ਖ਼ਿਲਾਫ਼ ਲਏ ਸਖ਼ਤ ਸਟੈਂਡ ਵੀ ਸ਼ਲਾਘਾ ਕੀਤੀ ਹੈ

ABOUT THE AUTHOR

...view details