ਪੰਜਾਬ

punjab

ETV Bharat / state

ਹੁਣ ਲੋਕ ਕਾਂਗਰਸ ਦੇ ਲਾਰਿਆਂ 'ਚ ਨਹੀਂ ਆਉਣਗੇ: ਬੀਬੀ ਜਗੀਰ ਕੌਰ - congress

ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਕਾਂਗਰਸ ਸਣੇ ਹੋਰ ਪਾਰਟੀਆਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ। ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ, ਜਿੰਨਾਂ  ਸ਼੍ਰੋਮਣੀ ਅਕਾਲੀ ਦਲ ਤੇ ਮੋਦੀ ਸਰਕਾਰ ਵੇਲੇ ਵਿਕਾਸ ਹੋਇਆ ਹੈ ਉਨ੍ਹਾਂ ਕਾਂਗਰਸ ਦੇ 60 ਸਾਲ ਦੇ ਰਾਜ ਵਿੱਚ ਵੀ ਨਹੀਂ ਹੋਇਆ।

ਬੀਬੀ ਜਗੀਰ ਕੌਰ ਤੇ ਹੋਰ ਆਗੂ

By

Published : Apr 5, 2019, 8:59 PM IST

ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਪਾਰਟੀ ਦੇ ਐੱਸਸੀ ਵਿੰਗ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਚੋਣ ਰੈਲੀ ਕੀਤੀ ਗਈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਈ ਸੀ ਪਰ ਪੰਜਾਬ ਦੇ ਲੋਕ ਹੁਣ ਸੱਚਾਈ ਜਾਣ ਚੁੱਕੇ ਹਨ ਤੇ ਹੁਣ ਲੋਕ ਲਾਰਿਆਂ ਵਿੱਚ ਨਹੀਂ ਆਉਣਗੇ।

ਬੀਬੀ ਜਗੀਰ ਕੌਰ ਦੀ ਚੋਣ ਰੈਲੀ

ਜਗੀਰ ਕੌਰ ਨੇ ਮੋਦੀ ਸਰਕਾਰ ਦੇ ਬਾਰੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਮੁੜ ਵੱਡੀ ਜਿੱਤ ਹਾਸਲ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਜ਼ਾ ਮਾਫੀ 'ਤੇ ਤੰਜ ਕਸਦਿਆਂ ਕਿਹਾ ਕਿ ਲੋਕਾਂ ਦਾ ਕਰਜ਼ਾ ਤਾਂ ਕੈਪਟਨ ਨੇ ਕੀ ਮਾਫ਼ ਕਰਨਾ ਸੀ, ਬੀਬੀ ਰਾਜਿੰਦਰ ਕੌਰ ਭੱਠਲ ਦਾ 85 ਲੱਖ ਰੁਪਏ ਦਾ ਕਰਜ਼ਾ ਜ਼ਰੂਰ ਮਾਫ਼ ਕੀਤਾ ਹੈ।

ਇਸ ਤੋਂ ਇਲਾਵਾ ਐੱਸਸੀ ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਕਾਂਗਰਸ ਦੀ ਮਾਰੂ ਨੀਤੀਆਂ ਤੋਂ ਜਨਤਾ ਪੂਰੀ ਤਰ੍ਹਾਂ ਦੁਖੀ ਹੋ ਚੁੱਕੀ ਹੈ ਤੇ ਪੰਜਾਬ ਵਿੱਚ 13 ਦੀਆਂ 13 ਸੀਟਾਂ ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ।

ABOUT THE AUTHOR

...view details