ਤਰਨਤਾਰਨ:ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਦੋਦੇ ਸੋਢੀਆਂ ਵਿਖੇ ਬੀਤੇ ਦਿਨੀਂ ਮੀਟ ਦੀ ਸਬਜ਼ੀ ਨੂੰ ਲੈ ਕੇ ਹੋਈ ਲੜਾਈ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈਕੇ ਥਾਣੇ ਦੇ ਬਾਹਰ ਧਰਨਾ ਲਗਾਇਆ ਹੈ।
ਮੀਟ ਖਾਣ ਨੂੰ ਲੈਕੇ ਖੂਨੀ ਝੜਪ, ਇੱਕ ਮੌਤ ਉੱਥੇ ਹੀ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ 29 ਜੁਲਾਈ ਨੂੰ ਉਸ ਦਾ ਪਤੀ ਦਲਜੀਤ ਸਿੰਘ (46) ਜੋ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ਨੇ ਆਪਣੇ ਸਾਥੀ ਨਾਲ ਮਿਲਕੇ ਆਪਣੇ ਘਰ ਦੇ ਵਿੱਚ ਮੀਟ ਬਣਾਇਆ ਸੀ ਪਰ ਬਾਅਦ ਵਿੱਚ ਉਸਦਾ ਸਾਥੀ ਮੀਟ ਦੀ ਪਤੀਲੀ ਆਪਣੇ ਘਰ ਚੁੱਕ ਕੇ ਲੈ ਗਿਆ ਜਿਸ ਕਾਰਨ ਦਲਜੀਤ ਤੇ ਉਸਦੇ ਸਾਥੀ ਵਿਚਕਾਰ ਝਗੜਾ ਹੋ ਗਿਆ।
ਉਨ੍ਹਾਂ ਦੱਸਿਆ ਕਿ ਝਗੜੇ ਦੌਰਾਨ ਉਸਦੇ ਸਾਥੀ ਵੱਲੋਂ ਕੈਂਚੀ ਦੇ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਕਾਰਨ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਮ੍ਰਿਤਕ ਦਲਜੀਤ ਦੇ ਪਰਿਵਾਰ ਵੱਲੋਂ ਖਾਲੜਾ ਪੁਲਿਸ ‘ਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਪੁਲਿਸ ਵੱਲੋਂ ਸਿਰਫ਼ ਇਕ ਜਾਣੇ ‘ਤੇ ਹੀ ਪਰਚਾ ਦਰਜ ਕੀਤਾ ਗਿਆ ਹੈ ਜਦਕਿ ਇਸ ਵਿੱਚ ਤਿੰਨ ਹੋਰ ਵਿਅਕਤੀ ਸ਼ਾਮਲ ਹਨ। ਪੀੜਤ ਪਰਿਵਾਰ ਨੇ ਦੱਸਿਆ ਕਿ ਇਨਸਾਫ ਨਾ ਮਿਲਣ ਕਰਕੇ ਉਨ੍ਹਾਂ ਵੱਲੋਂ ਥਾਣੇ ਦੇ ਬਾਹਰ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਪਰਿਵਾਰ ਵੱਲੋ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਲਾਸ਼ ਸੜਕ ਤੇ ਰੱਖ ਕੇ ਧਰਨਾ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ: ਪਤੀ-ਪਤਨੀ ਨੇ ਦਿੱਤੀ ਅਗਨੀ ਪ੍ਰੀਖਿਆ, ਮਜ਼ਾਕ-ਮਜ਼ਾਕ ’ਚ ਨਿਗਲਿਆ ਜ਼ਹਿਰ