ਤਰਨਤਾਰਨ :ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਵਿਆਹੀ ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਹੈ। ਪਰਿਵਾਰਿਕ ਮੈਂਬਰਾ ਦਾ ਕਹਿਣਾ ਸਾਡੀ ਧੀ ਦਾ ਕਤਲ ਕਰ ਕੇ ਉਸ ਦੀ ਲਾਸ਼ ਟੰਗੀ ਗਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਜਵਾਈ ਦੀ ਕੁਝ ਸਮਾਂ ਪਹਿਲਾਂ ਮੌਤ ਹੋਈ ਹੈ ਤੇ ਉਸ ਦੀ ਮੌਤ ਤੋਂ ਬਾਅਦ ਹੀ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਦੀ ਵਿਧਵਾ ਔਰਤ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮੌਕੇ 'ਤੇ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਪੁੱਜੇ ਤੇ ਕਾਰਵਾਈ ਲਈ ਲਾਸ਼ ਨੂੰ ਕਬਜ਼ੇ ਲੈ ਲਿਆ। ਦੂਜੇ ਪਾਸੇ ਥਾਣਾ ਝਬਾਲ ਪੁੱਜੇ ਮ੍ਰਿਤਕਾ ਦੇ ਵਾਰਸਾਂ ਨੇ ਔਰਤ ਦੇ ਸਹੁਰਾ ਪਰਿਵਾਰ 'ਤੇ ਫਾਹਾ ਦੇਣ ਦੇ ਦੋਸ਼ ਲਗਾਏ। ਮ੍ਰਿਤਕਾ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ 12 ਸਾਲ ਪਹਿਲਾਂ ਬਲਜੀਤ ਕੌਰ ਦਾ ਵਿਆਹ ਅਰਵਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਦੇ ਨਾਲ ਕੀਤਾ ਸੀ, ਜਿਨ੍ਹਾਂ ਦੇ ਤਿੰਨ ਬੱਚੇ ਵੀ ਹਨ । ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਜਵਾਈ ਅਰਵਨ ਸਿੰਘ ਦੀ ਮੌਤ ਹੋ ਗਈ।