ਤਰਨਤਾਰਨ: ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਵੱਲੋਂ ਭਾਰਤ ਵਿਚ ਨਸ਼ੇ ਦੀਆਂ ਲਗਾਤਾਰ ਖੇਪਾਂ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਬੀਐੱਸਐਫ ਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਅਸਫਲ ਕੀਤਾ ਜਾ ਰਿਹਾ ਹੈ। ਭਾਰਤ-ਪਾਕਿਸਤਾਨ ਬਾਰਡਰ ਦੇ ਨਾਲ ਲੱਗਦੀ ਬੀਓਪੀ ਰੱਤੋਕੇ ਦੇ ਪਿੱਲਰ ਦੇ ਨੰਬਰ 166/14/15 ਦੇ ਨਜ਼ਦੀਕ ਖੇਤਾਂ ਵਿਚੋਂ ਬੋਤਲਾਂ ਵਿੱਚ ਪਾ ਕੇ ਦੱਬੀ ਗਈ 8 ਕਿਲੋ 30 ਗ੍ਰਾਮ ਹੈਰੋਇਨ ਬੀਐੱਸਐਫ ਦੀ 116 ਬਟਾਲੀਅਨ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਓਪਰੇਸ਼ਨ ਦੌਰਾਨ ਬਰਾਮਦ ਕੀਤੀ ਗਈ ਹੈ।
ਇਸ ਓਪਰੇਸ਼ਨ ਦੀ ਅਗਵਾਈ ਖੁਦ ਐੱਸਐੱਸਪੀ ਤਰਨਤਾਰਨ ਧਰੁਵ ਦਹੀਆ ਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਮੌਕੇ ਪੁਲਿਸ ਨੇ ਗੁਰਲਾਲ ਸਿੰਘ ਪੁੱਤਰ ਕਰਨੈਲ ਸਿੰਘ ਨੂੰ ਮੌਕੇ ਤੋਂ ਕਾਬੂ ਕਰ ਲਿਆ ਹੈ, ਜੋ ਕਿ ਇੱਕ ਨਾਮੀਂ ਸਮੱਗਲਰ ਦੱਸਿਆ ਜਾ ਰਿਹਾ ਹੈ।