ਤਰਨ ਤਾਰਨ:ਜ਼ਿਲ੍ਹੇ ਦੀ ਸਰਹੱਦ ’ਤੇ ਤਾਇਨਾਤ ਬੀਐਸਐਫ ਵੱਲੋਂ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਕਾਲੀਆ ਪੋਸਟ ਉੱਪਰ ਤਾਨਿਨਾਤ ਬੀਐੱਸਐੱਫ ਦੀ 103 ਬਟਾਲੀਅਨ ਵੱਲੋਂ ਸ਼ਖ਼ਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਪੂਰੀ ਘਟਨਾ ਬਾਰੇ ਪੁਲਿਸ ਅਧਿਕਾਰੀ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਪਾਕਿਸਤਾਨੀ ਨਾਗਰਿਕ ਵੱਲੋਂ ਅੰਤਰਰਾਸ਼ਟਰੀ ਬਾਰਡਰ ਕਰਾਸ ਕੀਤਾ ਗਿਆ ਹੈ ਜਿਸਦੇ ਚੱਲਦੇ ਉਹ ਭਾਰਤ ਵਿੱਚ ਦਾਖਲ ਹੋਇਆ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਵੱਲੋਂ ਗਸਤ ਦੌਰਾਨ ਸ਼ਖ਼ਸ ਨੂੰ ਕਾਬੂ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਪਾਕਿ ਨਾਗਰਿਕ ਦੀ ਪਛਾਣ ਮੁਹੰਮਦ ਅਮਜਦ ਵਜੋਂ ਹੋਈ ਹੈ ਜੋ ਕਿ ਜ਼ਿਲ੍ਹਾ ਕਸੂਰ ਦੇ ਪਿੰਡ ਸਰਹਾਲੀ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਸ਼ਖ਼ਸ ਦੇ ਕੋਲੋਂ ਕੁਝ ਧਾਰਮਿਕ ਲਿਖਤਾਂ, ਮੋਬਾਇਲ ਫੋਨ ਅਤੇ ਸਬੰਧਿਤ ਹੋਰ ਸਮੱਗਰੀ ਬਰਾਮਦ ਹੋਈ ਹੈ।