ਤਰਨਤਾਰਨ:ਹਲਕਾ ਸ੍ਰੀ ਖੇਮਕਰਨ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੇ ਖਿਲਾਫ ਚੋਣ ਕਮਿਸ਼ਨ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਸ਼ਿਕਾਇਤ ਗੁਰਬਚਨ ਸਿੰਘ ਨੋਡਲ ਅਫਸਰ ਸ਼ਿਕਾਇਤ ਸੈੱਲ ਕਮ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵੱਲੋਂ ਦਰਜ ਕਰਵਾਈ ਗਈ ਸੀ ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਸ਼ਿਕਾਇਤ ਮੁਤਾਬਿਕ ਬੀਤੇ ਦਿਨ ਸੁਖਪਾਲ ਸਿੰਘ ਭੁੱਲਰ ਕਾਂਗਰਸੀ ਵਿਧਾਇਕ ਵੱਲੋਂ ਇਕ ਵਿਸ਼ਾਲ ਇਕੱਠ ਕੀਤਾ ਗਿਆ ਸੀ ਜਿਸ ਵਿਚ 200 ਦੇ ਕਰੀਬ ਗੱਡੀ ਅਤੇ 600 ਦੇ ਕਰੀਬ ਵਰਕਰ ਇਕੱਠੇ ਕੀਤੇ ਸੀ ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੈ ਜਿਸ ’ਤੇ ਕਾਰਵਾਈ ਕਰਦੇ ਹੋਏ ਸੁਖਪਾਲ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਮਹਿਮੂਦਪੁਰ ਅਤੇ ਮਾਮਲਾ ਦਰਜ ਕੀਤਾ ਗਿਆ ਹੈ।
18 ਫਰਵਰੀ ਨੂੰ ਸ਼ਾਮ ਦੇ 6 ਵਜੇ ਤੋਂ ਬਾਅਦ ਰੁਕ ਗਿਆ ਸੀ ਚੋਣ ਪ੍ਰਚਾਰ