ਤਰਨਤਾਰਨ :ਸੂਬੇ ਵਿੱਚ ਮਨੁੱਖੀ ਤਸਕਰੀ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਅਤੇ ਧੋਖੇਬਾਜ਼ੀ ਦੀਆਂ ਵੱਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਤਰਨਤਾਰਨ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਰਨ ਤਾਰਨ ਸ਼ਹਿਰ ਵਿੱਚ ਪੈਂਦੇ ਲੱਗਭਗ 35 ਟਰੈਵਲ ਏਜੰਟ, ਆਈਲੈਟਸ ਕੇਂਦਰਾਂ, ਵੀਜ਼ਾ ਸਲਾਹਕਾਰ ਕੇਂਦਰ ਅਤੇ ਈ ਟਿਕਟਿੰਗ ਏਜੰਸੀਆਂ ਦੀ ਚੈਕਿੰਗ ਐੱਸਡੀਐੱਮ ਤਰਨ ਤਾਰਨ ਰਜਨੀਸ਼ ਅਰੋੜਾ ਵੱਲੋਂ ਕੀਤੀ ਗਈ।
ਚੈਕਿੰਗ ਦੌਰਾਨ 26 ਸੈਂਟਰ ਕੀਤੇ ਬੰਦ :ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਡੀਐੱਮ ਤਰਨ ਤਾਰਨ ਰਜਨੀਸ਼ ਅਰੋੜਾ ਚੈਕਿੰਗ ਦੌਰਾਨ 26 ਕੇਂਦਰ ਬੰਦ ਕੀਤੇ ਗਏ ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਵਿੱਚੋਂ 10 ਕੇਂਦਰਾਂ ਨੂੰ 15 ਦਿਨਾਂ ਦੀ ਆਰਜ਼ੀ ਛੋਟ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਲਾਇਸੈਂਸ ਲਈ ਅਪਲਾਈ ਕੀਤਾ ਹੋਣ ਦਾ ਪਰੂਫ਼ ਦਿੱਤਾ ਗਿਆ ਹੈ ਅਤੇ ਇਹਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਕੇਂਦਰ 15 ਦਿਨਾਂ ਵਿੱਚ ਆਪਣਾ ਲਾਇਸੈਂਸ ਦਾ ਪਰੂਫ਼ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਬਾਕੀ ਕੇਂਦਰਾਂ ਨੂੰ ਵੀ ਕੱਲ੍ਹ ਤੱਕ ਲਾਇਸੈਂਸ ਲਈ ਅਪਲਾਈ ਕਰਨ ਦਾ ਸਬੂਤ ਲੈ ਕੇ ਆਉਣ ਦੀ ਹਦਾਇਤ ਕੀਤੀ ਗਈ ਹੈ। ਅਜਿਹਾ ਨਾ ਕਰਨ ਵਾਲੇ ਸਮੂਹ ਕੇਂਦਰਾਂ ‘ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ, ਸਿਆਸੀ ਨਜ਼ਰ ਤੋਂ ਮੁਲਾਕਾਤ ਨੂੰ ਮੰਨਿਆ ਜਾ ਰਿਹਾ ਅਹਿਮ
- ਗੜ੍ਹਸ਼ੰਕਰ ਨੰਗਲ ਰੋਡ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਾਇਆ ਝੋਨਾ, ਕਿਹਾ- ਬਰਸਾਤ ਦੇ ਪਹਿਲੇ ਮੀਂਹ ਨੇ ਸਰਕਾਰ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ
- ਅਫ਼ਵਾਹ ਕਿ ਸੱਚ ! ਸਿੱਖ ਫਾਰ ਜਸਟਿਸ ਦੇ ਅੱਤਵਾਦੀ ਪੰਨੂ ਦੀ ਮੌਤ, ਮੀਡੀਆ 'ਚ ਆਈਆਂ ਖਬਰਾਂ ਨੇ ਮਚਾਈ ਤੜਥੱਲੀ