ਤਰਨਤਾਰਨ: ਤਰਨਤਾਰਨ ਸੀਆਈਏ ਸਟਾਫ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦ ਨਾਕਾਬੰਦੀ ਦੌਰਾਨ ਇਕ ਸਵਿਫਟ ਕਾਰ ਵਿੱਚੋਂ 3 ਕਿਲੋ 200 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਇੱਕ ਦੋਸ਼ੀ ਭੱਜਣ ਵਿਚ ਕਾਮਯਾਬ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਏਆਈ ਸਟਾਫ਼ ਤਰਨਤਾਰਨ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੋਗਾ ਨੈਸ਼ਨਲ ਹਾਈਵੇ 54 ਤਰਨਤਾਰਨ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਇਕ ਸਾਹਮਣੇ ਤੋਂ ਆਉਂਦੀ ਚਿੱਟੇ ਰੰਗ ਦੀ ਸਵਿਫਟ ਕਾਰ ਦਿਖਾਈ ਦਿੱਤੀ।
CIA staff ਵੱਲੋਂ 3 ਕਿੱਲੋ 200 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਕਾਬੂ 1 ਫਰਾਰ ਜਿਸ ਨੂੰ ਸ਼ੱਕ ਦੀ ਬਿਨ੍ਹਾਂ 'ਤੇ ਰੋਕਿਆ ਗਿਆ ਜਿਸ ਵਿੱਚੋਂ ਰੁਕਦੇ ਸਾਰ ਇੱਕ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਗੱਡੀ ਵਿੱਚ ਸਵਾਰ 2 ਬਾਕੀ ਵਿਅਕਤੀਆਂ ਨੂੰ ਆਪਣੇ ਸਾਥੀਆਂ ਦੀ ਮਦਦ ਨਾਲ ਮੌਕੇ 'ਤੇ ਕਾਬੂ ਕਰ ਲਿਆ ਗਿਆ।
ਜਿਨ੍ਹਾਂ ਦਾ ਨਾਂ ਪਤਾ ਪੁੱਛਣ 'ਤੇ ਉਕਤ ਵਿਅਕਤੀਆਂ ਨੇ ਆਪਣਾ ਨਾਮ ਹਰਮਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਵਾਸੀ ਤਰਨਤਾਰਨ ਦੱਸਿਆ ਜਿਨ੍ਹਾਂ ਦੀ ਤਲਾਸ਼ੀ ਲੈਣ ਤੇ ਉਕਤ ਦੋਸ਼ੀਆਂ ਕੋਲੋਂ 3 ਕਿਲੋ 200 ਗ੍ਰਾਮ ਅਫੀਮ ਬਰਾਮਦ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਬੀਰ ਸਿੰਘ ਨੇ ਕਿਹਾ ਕਿ ਕਾਬੂ ਕੀਤੇ 2 ਵਿਅਕਤੀਆਂ ਦਾ ਤੀਜਾ ਸਾਥੀ ਗੁਰਸਾਹਿਬ ਸਿੰਘ ਉਰਫ ਸਾਬੂ ਜੋ ਕਿ ਅੱਗੇ ਵੀ ਕਈ ਸਮਗਲਿੰਗ ਦੇ ਕੇਸ ਵਿੱਚ ਲੋੜੀਂਦਾ ਹੈ। ਉਹ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ, ਉਨ੍ਹਾਂ ਕਿਹਾ ਕਿ ਉਕਤ ਦੋਵਾਂ ਦੋਸ਼ੀਆਂ ਨੂੰ ਪੇਸ਼ ਅਦਾਲਤ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਰੋਮਾਨੀਆ ਤੋਂ ਭਾਰਤੀਆਂ ਨੂੰ ਲੈਕੇ ਪਹਿਲਾ ਜਹਾਜ਼ ਮੁੰਬਈ ਪਹੁੰਚਿਆ,ਅੱਜ ਪਹੁੰਚੇਗੀ ਦੂਜੀ ਉਡਾਣ ਦਿੱਲੀ