ਪੰਜਾਬ

punjab

By

Published : Sep 17, 2020, 4:19 PM IST

ETV Bharat / state

ਖੇਤੀ ਆਰਡੀਨੈੱਸ ਦਾ ਵਿਰੋਧ: ਕਾਂਗਰਸ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਲਾਗੂ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਮੈਂਬਰ ਪਾਰਲੀਮੈਂਟ ਸਰਦਾਰ ਜਸਬੀਰ ਸਿੰਘ ਡਿੰਪਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਵੱਲੋਂ ਪਾਰਟੀ ਵਰਕਰਾਂ ਨਾਲ ਮਿਲ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।

Congress blows up Modi government's effigy against Agriculture Ordinance in khadoor saihb
ਖੇਤੀ ਆਰਡੀਨੈੱਸ ਦਾ ਵਿਰੋਧ: ਕਾਂਗਰਸ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਖਡੂਰ ਸਾਹਿਬ: ਖੇਤੀ ਆਰਡੀਨੈਂਸਾਂ ਦਾ ਵਿਰੋਧ ਸਮੁੱਚੇ ਪੰਜਾਬ ਵਿੱਚ ਹੋ ਰਿਹਾ ਹੈ। ਥਾਂ-ਥਾਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਇਨ੍ਹਾਂ ਦਾ ਵਿਰੋਧ ਕਰ ਰਹੀਆਂ ਹਨ। ਇਸੇ ਤਹਿਤ ਹੀ ਖਡੂਰ ਸਾਹਿਬ ਵਿੱਚ ਵੀ ਕਾਂਗਰਸ ਪਾਰਟੀ ਨੇ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਹੈ।

ਖੇਤੀ ਆਰਡੀਨੈੱਸ ਦਾ ਵਿਰੋਧ: ਕਾਂਗਰਸ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਇਸ ਮੌਕੇ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਕਿਹਾ ਕਿ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ ਅਤੇ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਕੇ ਉਨ੍ਹਾਂ ਦੀ ਲੁੱਟ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਹਮੇਸ਼ਾ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਂਦਾ ਹੈ। ਉਸ ਵੱਲੋਂ ਵੀ ਇਨ੍ਹਾਂ ਆਰਡੀਨੈੱਸ ਦੀ ਹਮਾਇਤ ਕੀਤੀ ਜਾ ਰਹੀ ਹੈ ਜਿਸ ਦਾ ਕਾਂਗਰਸ ਪਾਰਟੀ ਵਿਰੋਧ ਕਰਦੀ ਹੈ ਅਤੇ ਉਹ ਹਰ ਤਰੀਕੇ ਨਾਲ ਕਿਸਾਨਾਂ ਦੇ ਨਾਲ ਹਨ ਅਤੇ ਉਹ ਕਿਸਾਨਾਂ ਨਾਲ ਮਿਲ ਕੇ ਇਹ ਆਰਡੀਨੈਂਸ ਨੂੰ ਰੱਦ ਕਰਵਾਉਣਗੇ।

ABOUT THE AUTHOR

...view details