ਖਡੂਰ ਸਾਹਿਬ: ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਤਿਵੇਂ-ਤਿਵੇਂ ਹੀ ਹਰ ਪਾਰਟੀ ਦੇ ਉਮੀਦਵਾਰ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ।, ਇਸੇ ਲੜੀ 'ਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਦਰਜਨਾਂ ਪਿੰਡਾਂ 'ਚ ਚੋਣ ਰੈਲੀਆਂ ਕੀਤੀਆ ਗਈਆਂ। ਇਸ ਮੌਕੇ ਉਨ੍ਹਾਂ ਦੇ ਨਾਲ ਜਿੱਥੇ ਹਲਕੇ ਦੇ ਕਈ ਕਾਂਗਰਸੀ ਆਗੂ ਵੇਖਣ ਨੂੰ ਮਿਲੇ, ਉਥੇ ਹੀ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਗੈਰ-ਹਾਜ਼ਰ ਰਹੇ।
ਲੋਕਾਂ ਨੂੰ ਰਾਸ ਨਹੀਂ ਆ ਰਹੇ ਡਿੰਪਾ, ਖਾਲੀ ਕੁਰਸੀਆਂ ਸਾਹਮਣੇ ਦਿੰਦੇ ਰਹੇ ਭਾਸ਼ਣ - news punjabi
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾ 'ਚ ਚੋਣ ਰੈਲੀਆਂ ਕੀਤੀਆਂ ਗਇਆਂ। ਇਸ ਮੌਕੇ ਡਿੰਪਾ ਵੱਲੋਂ ਜਿਥੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਕੀਤੇ ਕੰਮਾਂ ਦੇ ਆਧਾਰ 'ਤੇ ਵੋਟ ਪਾਉਣ ਦੀ ਅਪੀਲ ਕੀਤੀ ਗਈ, ਉਥੇ ਹੀ ਉਹ ਲੋਕਾਂ ਨੂੰ ਬਾਰ-ਬਾਰ ਇਹ ਗੱਲ ਵੀ ਕਹਿੰਦੇ ਰਹੇ ਕਿ ਜਿੱਤਣ ਤੋਂ ਬਾਅਦ ਉਹ ਹਲਕੇ ਵਿੱਚ ਗੈਰ-ਹਾਜ਼ਰ ਨਹੀਂ ਹੋਣਗੇ।
ਜਸਬੀਰ ਸਿੰਘ ਡਿੰਪਾ ਦੀ ਰੈਲੀ
ਡਿੰਪਾ ਦੀ ਰੈਲੀ ਵਿੱਚ ਕਈ ਥਾਵਾਂ 'ਤੇ ਲੋਕ ਘੱਟ ਪਹੁੰਚੇ ਅਤੇ ਕੁਰਸੀਆਂ ਵੀ ਖਾਲੀ ਨਜ਼ਰ ਆਈਆਂ। ਇਸ ਮੌਕੇ ਸੰਬੋਧਨ ਕਰਦਿਆਂ ਡਿੰਪਾ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਪਿਛਲੇ 2 ਸਾਲ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਹਵਾਲਾ ਦੇ ਕੇ ਵੋਟ ਦੀ ਮੰਗ ਕੀਤੀ। ਡਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਰ ਥਾਂ ਲੋਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ। ਅਤੇ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।