ਤਰਨਤਾਰਨ : ਕੱਚੇ ਮੁਲਾਜ਼ਮਾਂ ਵੱਲੋਂ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ । ਬੀਤੀ 12 ਮਾਰਚ ਨੂੰ ਪੰਜਾਬ ਦੇ ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਟਿਆਲਾ ਪਹੁੰਚ ਕੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ ਜਿਸ ਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ 18 ਮਾਰਚ ਦੀ ਤਰੀਕ ਦਿੱਤੀ ਗਈ ਸੀ। ਸਰਕਾਰ ਵੱਲੋਂ 18 ਮਾਰਚ ਨੂੰ ਗੱਲਬਾਤ ਦੀ ਥਾਂ ਤਰੀਕ ਅੱਗੇ ਪਾਉਣ ਦੇ ਰੋਸ ਵੱਜੋਂ ਤਰਨਤਾਰਨ ਵਿਖੇ ਕੱਚੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ।
ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ - Muth minister's effigy burnt
ਕੱਚੇ ਮੁਲਾਜ਼ਮਾਂ ਵੱਲੋਂ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ । ਬੀਤੀ 12 ਮਾਰਚ ਨੂੰ ਪੰਜਾਬ ਦੇ ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਟਿਆਲਾ ਪਹੁੰਚ ਕੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ ਜਿਸ ਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ 18 ਮਾਰਚ ਦੀ ਤਰੀਕ ਦਿੱਤੀ ਗਈ ਸੀ। ਸਰਕਾਰ ਵੱਲੋਂ 18 ਮਾਰਚ ਨੂੰ ਗੱਲਬਾਤ ਦੀ ਥਾਂ ਤਰੀਕ ਅੱਗੇ ਪਾਉਣ ਦੇ ਰੋਸ ਵੱਜੋਂ ਤਰਨਤਾਰਨ ਵਿਖੇ ਕੱਚੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ।
ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
ਗੌਰਤਲਬ ਹੈ ਕਿ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਨੌਕਰੀ 'ਤੇ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਇਸ ਮੌਕੇ ਪ੍ਰਦਸ਼ਨਕਾਰੀ ਆਗੂ ਨੇ ਕਿਹਾ ਕਿ ਸਰਕਾਰ ਤਰੀਕ ਦੇ ਕੇ ਗੱਲਬਾਤ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਣ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਗਰ ਹੁਣ ਨਵੀਂ ਦਿੱਤੀ ਤਰੀਕ ਤੇ 30 ਮਾਰਚ ਨੂੰ ਸਰਕਾਰ ਨੇ ਗੱਲਬਾਤ ਨਾ ਕੀਤੀ ਤਾਂ ਉਹ ਅਪਣਾ ਸੰਘਰਸ਼ ਹੋਰ ਤੇਜ਼ ਕਰਨਗੇ।