ਤਰਨਤਾਰਨ: ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਹੋਏ ਬਾਰਡਰ ਰੇਂਜ ਫਿਰੋਜ਼ਪੁਰ ਦੇ ਡੀਆਈਜੀ ਹਰਦਿਆਲ ਸਿੰਘ ਮਾਨ ਅਤੇ ਤਰਨਤਾਰਨ ਦੇ ਐੱਸਐੱਸਪੀ ਧਰੁਮਨ ਨਿੰਬਲੇ ਨੇ ਦੱਸਿਆ ਕਿ ਪੁਲਿਸ ਨੂੰ 62 ਲੋਕਾਂ ਦੀ ਜਾਣਕਾਰੀ ਮਿਲੀ ਸੀ, ਜਿਨ੍ਹਾਂ ਦੀ ਮੌਤ ਹੋਈ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਇਨ੍ਹਾਂ ਵਿੱਚੋਂ 42 ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਹੋਈ ਹੈ। ਪੁਲਿਸ ਜ਼ਿਲ੍ਹੇ ਵਿੱਚ ਹੋਈ ਬਾਕੀ ਲੋਕਾਂ ਦੀ ਮੌਤ ਦੇ ਸਬੰਧ ਵਿੱਚ ਵੀ ਜਾਂਚ ਕਰ ਰਹੀ ਹੈ।
ਤਰਨਤਾਰਨ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 42 - ਡੀਆਈਜੀ ਹਰਦਿਆਲ ਸਿੰਘ ਮਾਨ
ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ। ਡੀਆਈਜੀ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਪੁਲਿਸ ਨੇ ਜ਼ਿਲ੍ਹਾ ਤਰਨਤਾਰਨ ਵਿੱਚ ਇੱਕ ਔਰਤ ਸਮੇਤ 8 ਅਰੋਪੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਡੀਆਈਜੀ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਪੁਲਿਸ ਨੇ ਜ਼ਿਲ੍ਹਾ ਤਰਨਤਾਰਨ ਵਿੱਚ ਇੱਕ ਔਰਤ ਸਮੇਤ 8 ਅਰੋਪੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਆਈਜੀ ਨੇ ਕਿਹਾ ਕਿ ਪੰਜਾਬ ਵਿੱਚ ਬਟਾਲਾ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਜਿਹੜੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਹੋਈ ਹੈ, ਉਨ੍ਹਾਂ ਦਾ ਸਬੰਧ ਪਟਿਆਲਾ ਅਤੇ ਰਾਜਪੁਰਾ ਦੇ ਨਾਲ ਵੀ ਜੁੜਿਆ ਹੋਇਆ ਹੈ। ਉੱਥੋਂ ਦੀ ਸ਼ਰਾਬ ਦੀ ਨਕਲੀ ਫੈਕਟਰੀ ਤੋਂ ਇਸ ਸ਼ਰਾਬ ਦੀ ਸਪਲਾਈ ਹੋ ਰਹੀ ਸੀ। ਪੁਲਿਸ ਨੇ ਉਸ ਜਗ੍ਹਾ 'ਤੇ ਵੀ ਛਾਪੇਮਾਰੀ ਕਰ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਆਰੋਪੀ ਪਾਇਆ ਗਿਆ, ਉਸ ਨੂੰ ਕਿਸੇ ਵੀ ਕੀਮਤ 'ਤੇ ਛੱਡਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕੋਈ ਰਾਜਨੀਤਕ ਆਗੂ ਵੀ ਸਾਹਮਣੇ ਆਇਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਸ਼ਨਿੱਚਰਵਾਰ ਨੂੰ 82 ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਦੇ ਹੋਏ 3 ਲੱਖ 75000 ਮਿਲੀਲੀਟਰ ਨਕਲੀ ਸ਼ਰਾਬ, 16 ਹਜ਼ਾਰ 750 ਮਿਲੀਲੀਟਰ ਅਲਕੋਹਲ ਅਤੇ 4 ਹਜ਼ਾਰ 410 ਕਿਲੋ ਦੇਸੀ ਸ਼ਰਾਬ ਬਰਾਮਦ ਕੀਤੀ ਹੈ। ਇਸ ਛਾਪੇਮਾਰੀ ਦੇ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ਵਿੱਚ 14 ਮੁਕੱਦਮੇ ਵੀ ਦਰਜ ਕੀਤੇ ਹਨ।