ਤਰਨ ਤਾਰਨ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਹਰੀਕੇ ਪੱਤਣ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਵਰਨ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦੀ ਆੜ ਵਿੱਚ ਸਕੂਲ ਬੰਦ ਕਰ ਕੇ ਗਿਣੀ ਮਿੱਥੀ ਸਾਜ਼ਿਸ਼ ਤਹਿਤ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।
ਇਹ ਵੀ ਪੜੋ:ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀਆਂ ਦਾ ਕਿਹੋ-ਜਿਹਾ ਰਿਹੈ ਕਾਰਜਕਾਲ, ਕੌਣ ਹੋ ਸਕਦੈ 36ਵਾਂ ਮੁੱਖ ਮੰਤਰੀ ?
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪ੍ਰੀ ਨਰਸਰੀ ਤੋਂ ਲੈ ਕੇ ਸਾਰੀਆਂ ਜਮਾਤਾਂ ਨੂੰ ਸਕੂਲ 'ਚ ਹਾਜ਼ਰ ਕਰ ਕੇ ਪੜ੍ਹਾਈ ਯਕੀਨੀ ਬਣਾਈ ਜਾਵੇ। ਕਿਸਾਨ ਆਗੂ ਸਤਨਾਮ ਸਿੰਘ, ਦਲਜੀਤ ਸਿੰਘ ਹਰੀਕੇ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਜਿਥੇ ਕੋਰੋਨਾ ਕਾਲ ਦੌਰਾਨ ਠੱਪ ਹੋਏ ਕਾਰੋਬਾਰਾਂ ਨੇ ਆਮ ਲੋਕਾਂ ਦੀ ਆਰਥਿਕਤਾ ਨੂੰ ਵੱਡੀ ਢਾਹ ਲਾਈ।