ਪੰਜਾਬ

punjab

ETV Bharat / state

ਡੀ.ਸੀ. ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਦਾ ਦੌਰਾ, ਲੰਬੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਦਾ ਦਵਾਇਆ ਭਰੋਸਾ - Deputy Commissioner of Tarn Taran

ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿੱਖੇ ਲੰਬੇ ਸਮੇਂ ਤੋਂ ਗੰਦੇ ਪਾਣੀ ਦੇ ਨਿਕਾਸ ਨਾ ਹੋਣ ਕਾਰਨ ਪਿੰਡ ਦਾ ਗੰਦਾ ਪਾਣੀ ਦਰਿਆ ਵਿੱਚ ਪੈ ਰਿਹਾ ਹੈ। ਜਿਸ ਸਬੰਧੀ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵੱਲੋਂ ਨਗਰ ਦਾ ਦੌਰਾ ਕੀਤਾ ਗਿਆ ਤੇ ਗੋਇੰਦਵਾਲ ਸਾਹਿਬ ਦੀ ਪੰਚਾਇਤ ਵੱਲੋਂ ਉਨ੍ਹਾਂ ਨੂੰ ਸੀਵਰੇਜ ਦੀ ਨਿਕਾਸੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ।

ਡੀ.ਸੀ. ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਦਾ ਦੌਰਾ, ਲੰਬੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਦਾ ਦਵਾਇਆ ਭਰੋਸਾ
ਤਸਵੀਰ

By

Published : Oct 8, 2020, 3:12 PM IST

ਤਰਨ ਤਾਰਨ/ ਗੋਇੰਦਵਾਲ ਸਾਹਿਬ: ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿੱਖੇ ਲੰਬੇ ਸਮੇਂ ਤੋਂ ਗੰਦੇ ਪਾਣੀ ਦੇ ਨਿਕਾਸ ਨਾ ਹੋਣ ਕਾਰਨ ਪਿੰਡ ਦਾ ਗੰਦਾ ਪਾਣੀ ਦਰਿਆ ਵਿੱਚ ਪੈ ਰਿਹਾ ਹੈ। ਜਿਸ ਕਾਰਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੀ ਪਵਿੱਤਰ ਬਾਉਲੀ ਸਾਹਿਬ ਵਿੱਚ ਗੰਦੇ ਪਾਣੀ ਦੇ ਪੈਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।

ਡੀ.ਸੀ. ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਦਾ ਦੌਰਾ, ਲੰਬੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਦਾ ਦਵਾਇਆ ਭਰੋਸਾ

ਨਗਰ ਗੋਇੰਦਵਾਲ ਸਾਹਿਬ ਦੀ ਪੰਚਾਇਤ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵੱਲੋਂ ਉਕਤ ਮੁਸ਼ਕਿਲ ਸੰਬਧੀ ਜਾਣੂ ਕਰਵਾਇਆ ਗਿਆ ਸੀ ਅਤੇ ਉਕਤ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਸੰਬਧੀ ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਵੱਲੋਂ ਕਸਬੇ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਤੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਤੇ ਕੁਲਦੀਪ ਸਿੰਘ ਲਾਹੌਰੀਆ ਨੇ ਸੀਵਰੇਜ ਦੀ ਨਿਕਾਸੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਨਾਲ ਜਾਣੂ ਕਰਵਾਇਆ। ਉਪਰੰਤ ਡਿਪਟੀ ਕਮਿਸ਼ਨਰ ਕੁਲਦੀਪ ਸਿੰਘ ਨੇ ਨਗਰ ਦੀ ਪੰਚਾਇਤ ਨਾਲ ਵੱਖ-ਵੱਖ ਥਾਵਾਂ ਉੱਤੇ ਆਉਣ ਵਾਲੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਦੇ ਸੀਵਰੇਜ ਸਿਸਟਮ ਦਾ ਕੰਮ ਬੜੇ ਲੰਬੇ ਸਮੇਂ ਤੋਂ ਰੁੱਕਿਆ ਹੋਇਆ ਹੈ ਅਤੇ ਸੀਵਰੇਜ ਲਾਇਨ ਪਾਉਣ ਵਿੱਚ ਮੁਸਕਿਲ ਆ ਰਹੀ ਹੈ। ਜਿਸ ਦਾ ਜਲਦੀ ਹੱਲ ਕਰ ਕੇ ਗੋਇੰਦਵਾਲ ਸਾਹਿਬ ਦਾ ਸੀਵਰੇਜ ਸਿਸਟਮ ਠੀਕ ਕਰ ਦਿੱਤਾ ਜਾਵੇਗਾ।

ABOUT THE AUTHOR

...view details