ਪੰਜਾਬ

punjab

ETV Bharat / state

ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰਾਂ ਵੱਲੋਂ ਧਰਨਾ

ਖੇਤੀਬਾੜੀ ਵਿਭਾਗ (Department of Agriculture) ਦੇ ਸਬ ਇੰਸਪੈਕਟਰਾਂ (Sub Inspectors) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਾਜ਼ਮ ਲਗਾਏ ਹਨ।

ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰਾਂ ਵੱਲੋਂ ਧਰਨਾ
ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰਾਂ ਵੱਲੋਂ ਧਰਨਾ

By

Published : Aug 12, 2021, 7:14 PM IST

ਤਰਨਤਾਰਨ: ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰਾਂ ਵੱਲੋਂ ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ ਹੈ। ਖੇਤੀਬਾੜੀ ਇੰਸਪੈਕਟਰ ਵੱਲੋਂ ਪੇਅ ਪੈਰਿਟੀ ਬਾਹਲ ਕਰਨ ਵੈਟਰਨਰੀ ਇੰਸਪੈਕਟਰਾਂ ਦੇ ਬਰਾਬਰ ਪੇਅ ਸਕੇਲ ਦੇਣ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੇ ਹਨ।

ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰਾਂ ਵੱਲੋਂ ਧਰਨਾ

ਖੇਤੀਬਾੜੀ ਸਬ ਇੰਸਪੈਕਟਰ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤਲਵਿੰਦਰ ਸਿੰਘ ਨੇ ਦੱਸਿਆ, ਕਿ ਸਰਕਾਰ ਵੱਲੋਂ ਕਿਸਾਨਾਂ ਲਈ ਜੋ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ। ਉਹ ਸਿੱਧੀਆਂ ਕਿਸਾਨਾਂ ਤੱਕ ਪਹੁੰਚਾਣ ਦਾ ਕੰਮ ਕਰਦੇ ਹਨ।

ਉਨ੍ਹਾਂ ਕਿਹਾ ਕਿ 1992 ਵਿੱਚ ਸਰਕਾਰ ਨੇ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ ਦੀ ਪੇਅ ਪੈਰਿਟੀ ਵੈਟਰਨਰੀ ਇੰਸਪੈਕਟਰਾਂ ਦੇ ਬਰਾਬਰ ਕਰਨ ਦਾ ਐਲਾਨ ਕੀਤਾ ਸੀ, ਪਰ ਖੇਤੀਬਾੜੀ ਵਿਭਾਗ ਦੇ ਏ. ਡੀ.ਓ. ਦੇ ਪਦ ਤੱਕ ਅਧਿਕਾਰੀਆਂ ਨੂੰ ਉਸ ਹਿਸਾਬ ਨਾਲ ਮੇਹਨਤਾਨਾ ਮਿਲ ਰਿਹਾ ਹੈ। ਜਦ ਕਿ ਖੇਤੀਬਾੜੀ ਇੰਸਪੈਕਟਰਾਂ ਅਤੇ ਸਬ ਇੰਸਪੈਕਟਰਾਂ ਨੂੰ ਉਸ ਹਿਸਾਬ ਨਾਲ ਮੇਹਨਤਾਨਾ ਨਹੀਂ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਫੈਸਲੇ ਮੁਤਾਬਿਕ ਉਨ੍ਹਾਂ ਦੀ ਪੇਅ ਪੈਰਿਟੀ ਬਾਹਲ ਕੀਤੀ ਜਾਵੇ। ਇਸ ਦੇ ਨਾਲ 2013 ਵਿੱਚ ਵਿਭਾਗ ਵਿੱਚ ਭਰਤੀ ਹੋਏ ਕਰਮਚਾਰੀਆਂ ਨੂੰ ਬਣਦੀਆਂ ਤਰੱਕੀਆਂ ਦਿੱਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।
ਇਹ ਵੀ ਪੜ੍ਹੋ:

ABOUT THE AUTHOR

...view details