ਤਰਨਤਾਰਨ: ਸ਼ੌਰੀਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 8 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਘਟਨਾ ਵਿੱਚ ਵਰਤਿਆ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਅੱਠ ਦੋਸ਼ੀ ਗ੍ਰਿਫ਼ਤਾਰ ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕਾਮਰੇਡ ਬਲਵਿੰਦਰ ਸਿੰਘ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਪੁਲਿਸ ਵੀ ਇਸ ਮਾਮਲੇ ਵਿੱਚ ਬਾਰੀਕੀ ਨਾ ਛਾਣਬੀਣ ਕਰ ਰਹੀ ਸੀ। ਮੰਗਲਵਾਰ ਮਾਮਲੇ ਵਿੱਚ ਪੁਲਿਸ ਨੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ ਪੁੱਛਗਿੱਛ ਦੇ ਆਧਾਰ 'ਤੇ ਬਿਆਸ ਦਰਿਆ ਨਜ਼ਦੀਕ ਘਟਨਾ ਵਿੱਚ ਵਰਤਿਆ ਗਿਆ ਇੱਕ ਮੋਟਰਸਾਈਕਲ ਤੇ ਪਾਰਟਸ ਵੀ ਬਰਾਮਦ ਕੀਤੇ ਗਏ ਹਨ।
ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਅੱਠ ਦੋਸ਼ੀ ਗ੍ਰਿਫ਼ਤਾਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਹੋਰ ਜਾਂਚ ਲਈ ਸਾਰੇ ਮੁਲਜ਼ਮਾਂ ਨੂੰ ਪੱਟੀ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਡੀਐਸਪੀ ਨੇ ਕਿਹਾ ਕਿ ਅਜੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਫੜੇ ਦੋਸ਼ੀਆਂ ਬਾਰੇ ਕੁੱਝ ਵੀ ਨਹੀਂ ਦੱਸ ਸਕਦੇ। ਜਦੋਂ ਜਾਂਚ ਪੂਰੀ ਹੋਵੇਗੀ ਤਾਂ ਸਭ ਕੁੱਝ ਦੱਸਿਆ ਜਾਵੇਗਾ।