ਪੰਜਾਬ

punjab

ETV Bharat / state

ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ - Murder

ਤਰਨਤਾਰਨ ਦੇ ਪਿੰਡ ਚੰਬਾ ਕਲਾਂ ਵਿੱਚ ਇੱਕ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (Murder) ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਮ੍ਰਿਤਕ ਬਜ਼ੁਰਗ ਜੋੜਾ ਇੱਕਲਾ ਖੇਤਾਂ ਵਿੱਚ ਰਹਿੰਦਾ ਸੀ।

ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By

Published : Aug 13, 2021, 6:17 PM IST

ਤਰਨਤਾਰਨ: ਪਿੰਡ ਚੰਬਾ ਕਲਾਂ 'ਚ ਘਰ 'ਚ ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦਾ ਪਤਾ ਸਵੇਰੇ ਉਸ ਵੇਲੇ ਲੱਗਾ, ਜਦੋਂ ਦੁੱਧ ਦੇਣ ਲਈ ਇੱਕ ਵਿਅਕਤੀ ਉਨ੍ਹਾਂ ਦੇ ਘਰ ਪਹੁੰਚਿਆ। ਉਸ ਮੁਤਾਬਿਕ ਵਿਹੜੇ ਵਿੱਚ ਦੋਵਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਮ੍ਰਿਤਕ ਜੋੜੇ ਦੀ ਪਛਾਣ ਹਰਭਜਨ ਸਿੰਘ ਤੇ ਪਰਮਜੀਤ ਕੌਰ ਵਜੋਂ ਹੋਈ ਹੈ।

ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ, ਕਿ ਮ੍ਰਿਤਕ ਪਤੀ ਪਤਨੀ ਦਾ ਲੜਕਾ ਵਿਦੇਸ਼ ਰਹਿੰਦਾ ਹੈ, ਅਤੇ ਇੱਕ ਲੜਕੀ ਵਿਆਹੀ ਹੋਈ ਹੈ।

ਇਹ ਦੋਵੇਂ ਖੇਤਾਂ 'ਚ ਬਣੇ ਘਰ 'ਚ ਇਕੱਲੇ ਰਹਿੰਦੇ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ, ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ, ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਬਣੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਪ੍ਰੇਮ ਵਿਆਹ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ

ABOUT THE AUTHOR

...view details