ਤਰਨਤਾਰਨ : ਬੀਤੀ 21 ਦਸੰਬਰ ਦੀ ਰਾਤ ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ। ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰ ਅਤੇ ਉਸ ਦੇ ਸਾਥੀ ਵਿਚਕਾਰ ਗੋਲੀਬਾਰੀ ਹੋਈ ਜਿਸ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ। ਇਸ ਤੋਂ ਬਾਅਦ ਜਖਮੀ ਗੈਂਗਸਟਰ ਰਾਜੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਗੈਂਗਸਟਰ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ (punjab police action on gangsters) ਗਿਆ ਹੈ। ਫੜ੍ਹੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਜੋਂ ਹੋਈ ਹੈ, ਜੋ ਕਿ ਪਿੰਡ ਸੰਘਾ ਦਾ ਰਹਿਣ ਵਾਲਾ ਹੈ, ਜਦਕਿ ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ, ਵਾਸੀ ਪਿੰਡ ਇੱਬਨ ਵਜੋਂ ਹੋਈ ਹੈ।
ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸੀ ਗੈਂਗਸਟਰ: ਦਰਅਸਲ, ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਇਕ ਸਾਥੀ ਨਾਲ ਬਾਈਕ ਉੱਤੇ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਇਲਾਕੇ ਵਿੱਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਗੁਰਦੁਆਰਾ ਬੀਡ ਸਾਹਿਬ ਤੋਂ ਪਿੰਡ ਕਸੇਲ ਵੱਲ ਜਾਣ ਵਾਲੀ ਸੜਕ ਉੱਤੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਮੋਟਰ ਸਾਈਕਲ ਉੱਤੇ ਸਵਾਰ ਦੋਨਾਂ ਵਿਅਕਤੀਆਂ ਨੂੰ ਰੁਕਣ ਲਈ ਕਿਹਾ ਗਿਆ, ਤਾਂ ਦੋਨਾਂ ਨੇ ਪੁਲਿਸ ਉੱਤੇ ਚਾਰ ਗੋਲੀਆਂ ਚਲਾਈਆਂ। ਇਸ ਉੱਤੇ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀ ਫਾਇਰਿੰਗ ਕੀਤੀ ਜਿਸ ਦੌਰਾਨ ਸ਼ੂਟਰ ਰਾਜੂ ਨੂੰ ਦੋ ਗੋਲੀਆਂ ਲੱਗੀਆਂ ਅਤੇ ਉਹ ਜਖਮੀ ਹੋ ਗਿਆ।