ਤਰਨ ਤਾਰਨ: ਦਿੱਲੀ ਵਿਖੇ ਕਿਸਾਨੀ ਅੰਦੋਲਨ 'ਚ ਸ਼ਾਮਲ ਕਿਸਾਨ ਦੀ ਹਾਲਤ ਵਿਗੜਨ ਕਾਰਨ ਪਿੰਡ ਪਹੁੰਚਣ 'ਤੇ ਮੌਤ ਹੋ ਗਈ। ਪੁਲਿਸ ਵੱਲੋਂ ਕਾਰਵਾਈ ਨਾ ਕਰਨ 'ਤੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਭਿੱਖੀਵਿੰਡ ਚੌਕ ਵਿੱਚ ਰੱਖ ਕੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਮ੍ਰਿਤਕ ਦੀ ਪਹਿਚਾਣ ਕਿਸਾਨ ਪ੍ਰਤਾਪ ਸਿੰਘ ਪਿੰਡ ਕਲਸੀਆਂ ਜੋ ਕਿ ਦਿੱਲੀ ਇੱਕ ਸੰਘਰਸ਼ ਵਿੱਚ ਕਈ ਮਹੀਨੇ ਤੋਂ ਹਿੱਸਾ ਲੈ ਰਿਹਾ ਸੀ ਅਤੇ ਅਚਾਨਕ ਉਸ ਦੀ ਤਬੀਅਤ ਵਿਗੜਨ 'ਤੇ ਮ੍ਰਿਤਕ ਨੂੰ ਉਸ ਦੇ ਪਿੰਡ ਕਲਸੀਆਂ ਕਲਾਂ ਜ਼ਿਲ੍ਹਾ ਤਰਨਤਾਰਨ ਭੇਜ ਦਿੱਤਾ ਗਿਆ।
ਅੰਦੋਲਨ 'ਚ ਹਾਲਤ ਵਿਗੜਨ ਨਾਲ ਕਿਸਾਨ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਨੇ ਦਿੱਤਾ ਧਰਨਾਂ ਜਦੋਂ ਉਹ ਪਿੰਡ ਪਹੁੰਚਿਆ ਤਾਂ ਉਹ ਕਿਸਾਨ ਆਪਣੇ ਘਰ ਵੀ ਨਹੀਂ ਪਹੁੰਚ ਸਕਿਆ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ ਹੈ। ਇਸ ਗੱਲ ਨੂੰ ਲੈ ਕੇ ਉਸ ਦੇ ਪਰਿਵਾਰ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਇਹ ਮੰਗ ਕੀਤੀ ਜਾ ਰਹੀ ਕਿ ਥਾਣਾ ਭਿੱਖੀਵਿੰਡ ਉਸ ਦੀ ਬਣਦੀ ਕਾਰਵਾਈ ਕਰੇ, ਪਰ ਥਾਣਾ ਭਿੱਖੀਵਿੰਡ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸ ਗੱਲ ਨੂੰ ਲੈ ਕੇ ਰੋਸ ਵਿੱਚ ਆਏ ਕਿਸਾਨ ਜਥੇਬੰਦੀਆਂ ਤੇ ਪਰਿਵਾਰਾਂ ਨੇ ਲਾਸ਼ ਨੂੰ ਭਿੱਖੀਵਿੰਡ ਚੌਕ ਵਿੱਚ ਰੱਖ ਕੇ ਸੜਕ ਜਾਮ ਕਰ ਦਿੱਤੀ ਅਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੌਕੇ 'ਤੇ ਪਹੁੰਚੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਬਚਿੱਤਰ ਸਿੰਘ ਕੋਟਲਾ ਨੇ ਕਿਹਾ ਕਿ ਕੱਲ੍ਹ ਦੁਬਈ ਤੋਂ ਉਕਤ ਕਿਸਾਨ ਦੀ ਮੌਤ ਹੋਈ ਆਇਤ ਅਤੇ ਉਸ ਤੋਂ ਬਾਅਦ ਥਾਣਾ ਭਿੱਖੀਵਿੰਡ ਪੁਲਿਸ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ, ਪਰ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਉਨ੍ਹਾਂ ਨੂੰ ਮਜਬੂਰ ਹੋ ਕੇ ਇਹ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਇਹ ਵੀ ਪੜੋ:ਭਾਰਤ-ਪਾਕਿ ਸਰਹੱਦ ਨੇੜਿਉਂ 50 ਕਰੋੜ ਦੀ ਹੈਰੋਇਨ ਬਰਾਮਦ
ਉਨ੍ਹਾਂ ਕਿਹਾ ਕਿ ਥਾਣਾ ਭਿੱਖੀਵਿੰਡ ਦੇ ਐਸਐਚਓ ਨੇ ਉਨ੍ਹਾਂ ਨੂੰ ਜਾਣ ਬੁੱਝ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਐਸਐਚਓ ਖ਼ਿਲਾਫ਼ ਕਾਰਵਾਈ ਹੋਵੇ ਅਤੇ ਸ਼ਹੀਦ ਹੋਏ ਕਿਸਾਨ ਦੀ ਕਾਰਵਾਈ ਕਰਕੇ ਉਨ੍ਹਾਂ ਨੂੰ ਜੋ ਬਣਦਾ ਹੱਕ ਹੈ ਉਹ ਮਿਲਣਾ ਚਾਹੀਦਾ ਹੈ।