ਪੰਜਾਬ

punjab

ETV Bharat / state

ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਕੀਤਾ ਜਾਮ, ਰਾਹਗੀਰ ਹੋਏ ਖੱਜਲ-ਖ਼ੁਆਰ - farmer protest in punjab

ਕਿਸਾਨਾਂ ਨੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਨੂੰ ਲੈ ਕੇ ਅੰਮ੍ਰਿਤਸਰ-ਬਠਿੰਡਾ ਹਾਈਵੇ ਜਾਮ ਕੀਤਾ। ਰਾਹਗੀਰਾਂ ਨੂੰ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ।

ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਕੀਤਾ ਜਾਮ, ਰਾਹਗੀਰ ਹੋਏ ਖੱਜਲ-ਖ਼ੁਆਰ

By

Published : Mar 2, 2019, 8:04 PM IST

ਤਰਨਤਾਰਨ: ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਜਾਮ ਕਰ ਕੇ ਧਰਨਾ ਦਿੱਤਾ। ਇਸ ਧਰਨੇ ਕਰਕੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਅਧੀਨ ਧਰਨਾ ਲਾਇਆ ਗਿਆ। ਕਿਸਾਨਾਂ ਦੀ ਮੰਗ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰ ਕੇ ਫ਼ਸਲਾਂ ਦਾ ਨਿਰਧਾਰਿਤ ਮੁੱਲ ਦਿੱਤਾ ਜਾਵੇ। ਇਸ ਦੇ ਨਾਲ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਵੀ ਮੰਗ ਕੀਤੀ।

ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਸਰਕਾਰ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨਗੇ।

ਕਿਸਾਨਾਂ ਦੇ ਧਰਨੇ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਈ ਰਾਹਗੀਰ ਤਾਂ ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਜਾਇਜ਼ ਠਹਿਰਾ ਰਹੇ ਹਨ ਪਰ ਕੁਝ ਰਾਹਗੀਰਾਂ ਨੇ ਸਿਰਫ਼ ਇਸ ਨੂੰ ਸਿਆਸੀ ਰੋਟੀਆਂ ਸੇਕਣ ਲਈ ਕੀਤਾ ਜਾਣ ਵਾਲਾ ਧਰਨਾ ਹੀ ਕਰਾਰ ਦੇ ਦਿੱਤਾ।

ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਕੀਤਾ ਜਾਮ, ਰਾਹਗੀਰ ਹੋਏ ਖੱਜਲ-ਖ਼ੁਆਰ

ABOUT THE AUTHOR

...view details