ਤਰਨਤਾਰਨ:ਪੰਜਾਬ ਵਿੱਚ ਨਵੇਂ ਖੇਤੀ ਕਾਨੂੰਨਾਂ (New farming laws) ਨੂੰ ਲੈਕੇ ਕੇਂਦਰ ਸਰਕਾਰ (Central Government) ਦਾ ਵਿਰੋਧ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ (Farmers) ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਪੱਕਾ ਧਰਨਾ ਲਗਾਇਆ ਗਿਆ ਹੈ, ਉੱਥੇ ਹੀ ਵੱਖ-ਵੱਖ ਕਿਸਾਨ ਜਥੇਬੰਦੀਆ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੀਤੇ ਦਿਨ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੋਟ ਬੁੱਢਾ ‘ਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ (Uttar Pradesh Chief Minister Yogi Aditya Nath ) ਦਾ ਪੁਤਲਾ ਸਾੜ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਮੀਡੀਆ ਨਾਲ ਗੱਲਬਾਦ ਦੌਰਾਨ ਕਿਸਾਨ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ (BJP government) ਭਾਰਤ ਦੇ ਲੋਕਾਂ ‘ਤੇ ਜ਼ੁਲਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਕੇਂਦਰ ਸਰਕਾਰ (Central Government) ਦੇ ਇਸ ਜ਼ੁਲਮ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹੇਗਾ।