ਤਰਨ ਤਾਰਨ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੂਬੇ ਭਰ ਦੇ ਪੰਜ ਜ਼ਿਲ੍ਹਿਆਂ 'ਚ ਬੀਤੇ ਦਿਨ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸਦੇ ਚੱਲਦਿਆਂ ਕਿਸਾਨਾਂ ਨੇ ਤਰਨ ਤਾਰਨ ਦੇ ਹਲਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਦੇ ਘਰ ਦੇ ਬਹਾਰ ਧਰਨਾ ਦਿੱਤਾ।
ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਦੇ ਘਰ ਬਹਾਰ ਕਿਸਾਨਾਂ ਨੇ ਦਿੱਤਾ ਧਰਨਾ - MLA Dr. Dharamvir Agnihotri
ਸੂਬੇ ਭਰ ਦੇ ਪੰਜ ਜ਼ਿਲ੍ਹਿਆਂ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਤੋਂ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਤਰਨਤਾਰਨ ਦੇ ਹਲਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਦੇ ਘਰ ਦੇ ਬਹਾਰ ਕਿਸਾਨਾਂ ਨੇ ਧਰਨਾ ਦਿੱਤਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਚੱਕਾ ਜਾਮ ਕਰਨਗੇ।
ਆਪਣੀਆਂ ਮੰਗਾਂ ਨੂੰ ਲੈ ਕਿਸਾਨ ਕਰ ਰਹੇ ਰੋਸ ਪ੍ਰਦਰਸ਼ਨ
ਆਪਣੀਆਂ ਮੰਗਾਂ ਨੂੰ ਲੈ ਕਿਸਾਨ ਕਰ ਰਹੇ ਰੋਸ ਪ੍ਰਦਰਸ਼ਨ
ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਜਸਬੀਰ ਸਿੰਘ ਪਿੱਦੀ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਐਤਵਾਰ ਤੋਂ ਰੇਲ ਦਾ ਚੱਕਾ ਜਾਮ ਕਰਨਗੇ।