ਜਥੇਬੰਦੀਆਂ ਨੇ ਕੀਤਾ ਸਖਤ ਰੁਖ਼ ਅਖ਼ਤਿਆਰ ਤਰਨ ਤਾਰਨ :ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪਿੰਡ ਸਭਰਾ ਵਿੱਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪੋਰਟ ਬੁੱਢਾ ਨੇ ਗੁਰਦਾਸਪੁਰ 'ਚ ਕਿਸਾਨਾਂ ਤੇ ਔਰਤਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਅਤੇ ਗੁਰਦਾਸਪੁਰ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ।ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬੁੱਢਾ, ਇੰਦਰਜੀਤ ਸਿੰਘ ਕੋਰਟ ਬੁੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ਜਬਰੀ ਐਕਵਾਇਰ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ, ਸਗੋਂ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਜ਼ਮੀਨ ਐਕੁਆਇਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਦਿੱਤੀ ਜਾਵੇਗੀ | ਪਰ ਅਜਿਹਾ ਕੁਝ ਵੀ ਨਹੀਂ ਹੋਇਆ ਬਲਕਿ ਹੁਣ ਜਬਰੀ ਕਬਜ਼ਾ ਕੀਤਾ ਜਾ ਰਿਹਾ ਹੈ।
ਆਵਜ਼ੇ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ : ਇਸੇ ਰੋਜ਼ ਵੱਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟਰੈਕ ਜਾਮ ਕੀਤਾ ਅਤੇ ਪੰਜਾਬ ਦੇ ਕਈ ਥਾਵਾਂ 'ਤੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਚਲਾਇਆ ਜਾਣਾ ਹੈ। ਦੱਸ ਦਈਏ ਕਿ ਭਾਰਤਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ਸੀ। ਜਿਸ ਦੇ ਰੋਹ ਵਿੱਚ ਕਿਸਾਨਾਂ ਨੇ ਅੱਜ ਪੰਜਾਬ ਭਰ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਰੇਲਵੇ ਟਰੈਕ 'ਤੇ ਬੈਠ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰ ਰਹੇ ਹਨ।
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੂੰ ਮਿਲਣ ਲਈ ਮਾਪੇ ਪਹੁੰਚੇ ਡਿਬਰੂਗੜ੍ਹ ਜੇਲ੍ਹ, ਮੁਲਾਕਾਤ ਦੌਰਾਨ ਵਕੀਲ ਵੀ ਰਹੇ ਨਾਲ
Punjab Police Slap Women: ਕਿਸਾਨ ਮਹਿਲਾ ਦੇ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ, ਹੋਵੇਗੀ ਵਿਭਾਗੀ ਕਾਰਵਾਈ
ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ ਤੇ ਰੇਲ ਚੱਕਾ ਜਾਮ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੁਖੀ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਭਗਵੰਤ ਮਾਨ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤਮਾਲਾ ਪ੍ਰਾਜੈਕਟ ਤਹਿਤ ਦਿੱਤਾ ਜਾ ਰਿਹਾ ਮੁਆਵਜ਼ਾ ਬਹੁਤ ਘੱਟ ਹੈ। ਕਿਸਾਨ ਇਸ ਮੁਆਵਜ਼ੇ ਨੂੰ ਵਧਾਉਣ ਲਈ ਸੰਘਰਸ਼ ਕਰ ਰਹੇ ਹਨ।
ਪ੍ਰਸ਼ਾਸਨ ਔਰਤਾਂ ਦੇ ਹੱਕਾਂ ਦੀ ਗੱਲ ਕਰਦਾ ਹੈ ਉਹ ਚੁੱਪੀ ਧਾਰੀ ਬੈਠਾ: ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਤਾਂਤਰਿਕ ਕਦਰਾਂ ਕੀਮਤਾਂ ਨੂੰ ਲੀਰੋ-ਲੀਰ ਕਰਨ ਵਿੱਚ ਮੋਦੀ ਸਰਕਾਰ ਨਾਲੋਂ ਵੀ 2 ਕਦਮ ਅੱਗੇ ਹੋ ਕੇ ਚੱਲ ਰਹੀ ਹੈ, ਪਰ ਜਥੇਬੰਦੀ ਲੋਕ ਹਿੱਤਾਂ ਦੇ ਹੱਕ ਵਿੱਚ ਆਖਰੀ ਸਾਹ ਤੱਕ ਡਟੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਰੇਲਾਂ ਰੋਕਣ ਦਾ ਕੋਈ ਸ਼ੌਂਕ ਨਹੀਂ ਪਰ ਪੰਜਾਬ ਸਰਕਾਰ ਸਾਨੂੰ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਥੱਪੜ ਮਾਰੇ ਜਾ ਰਹੇ ਹਨ। ਪੁਲਿਸ ਪ੍ਰਸ਼ਾਸਨ ਔਰਤਾਂ ਦੇ ਹੱਕਾਂ ਦੀ ਗੱਲ ਕਰਦਾ ਹੈ ਉਹ ਚੁੱਪੀ ਧਾਰੀ ਬੈਠਾ ਹੈ। ਹੁਣ ,ਮਹਿਲਾਵਾਂ ਨੂੰ ਹੱਕ ਦਿਵਾਉਣ ਦੀ ਗੱਲ ਕਿਥੇ ਹੈ। ਅੱਜ ਆਪਣੇ ਪੁਲਿਸ ਮਹਿਕਮੇ ਦੇ ਹੱਥ ਇੰਨੇ ਖੋਲ੍ਹ ਰੱਖੇ ਹਨ ਕਿ ਸਿਰਫ ਮਹਿਲਾਵਾਂ ਉੱਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਨਾਲ ਬੈਠ ਕੇ ਗੱਲਬਾਤ ਕਰਨ ਨੂੰ ਤਿਆਰ ਹਨ ਪਰ ਸਰਕਾਰ ਗੱਲਬਾਤ ਤਾਂ ਕਰੇ। ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਕਿਸਾਨ ਆਗੂ ਨੇ ਕਿਹਾ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਧਰਨਾ ਜਾਰੀ ਰਹੇਗਾ।