ਤਰਨਤਾਰਨ: ਜ਼ਿਲ੍ਹੇ ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ (Youth) ਵੱਲੋਂ ਪੈਟਰੋਲ ਪੰਪ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਤਿੰਨ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਮਾਲਕ ’ਤੇ ਜਾਨਲੇਵਾ ਹਮਲਾ ਕੀਤਾ। ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਚ ਨੌਜਵਾਨ ਗੋਲੀਆਂ ਚਲਾਉਂਦੇ ਹੋਏ ਨਜਰ ਆ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਪੈਟਰੋਲ ਪੰਪ ਸੰਚਾਲਕ ਕੋਲੋਂ ਫੋਨ ਰਾਹੀ ਫਿਰੌਤੀ ਦੀ ਮੰਗ ਕੀਤੀ ਸੀ ਇਸ ਤੋਂ ਬਾਅਦ ਉਸਨੇ ਦੇਰ ਸ਼ਾਮ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਪੈਟਰੋਲ ਪੰਪ ਮਾਲਕ ’ਤੇ ਗੋਲੀਆਂ ਵੀ ਚਲਵਾਈਆਂ ਜਿਸ ਚ ਉਹ ਬਾਲ ਬਾਲ-ਬਚ ਗਿਆ। ਨੌਜਵਾਨ ਗੋਲੀਆਂ ਚਲਾ ਕੇ ਤੁਰੰਤ ਹੀ ਫਰਾਰ ਹੋ ਗਏ। ਪੀੜਤ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਪੰਜ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।