ਤਰਨ ਤਾਰਨ: ਹਲਕਾ ਖਡੂਰ ਸਾਹਿਬ ਵਿੱਚ ਵੱਡੇ ਪੱਧਰ ’ਤੇ ਹੁੰਦੀ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕਰਦਿਆਂ ਗੋਇੰਦਵਾਲ ਪੁਲਿਸ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਇੱਕ ਕਰੀਬੀ ਰਿਸ਼ਤੇਦਾਰ ਸਮੇਤ ਕੁੱਲ ਦਸ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਇੰਦਵਾਲ ਪੁਲਿਸ ਅਨੁਸਾਰ ਇਸ ਕਾਰਵਾਈ ਵਿੱਚ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਅਤੇ ਰੇਤ ਦੀ ਢੋਆ-ਢੁਆਈ ਕਰਨ ਵਾਲੇ ਲਗਪਗ ਨੌ ਟਿੱਪਰ ਵੀ ਜ਼ਬਤ ਕੀਤੇ ਗਏ ਹਨ। (Illegal mining) ( relatives of AAP MLA in illegal mining)
ਦਸ ਵਿਅਕਤੀਆਂ ਕਾਬੂ ਤੇ ਨਾਲ ਟਿੱਪਰ ਵੀ ਜ਼ਬਤ: ਇਸ ਸਬੰਧੀ ਡੀਐੱਸਪੀ ਰਵੀਸ਼ੇਰ ਸਿੰਘ ਤੇ ਐੱਸਐੱਚਓ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਿਸ਼ਾਨ ਸਿੰਘ ਵਾਸੀ ਖਵਾਸਪੁਰ ਸਮੇਤ ਕੁੱਲ ਦਸ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੇਤ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੀ ਪੋਕਲੇਨ ਮਸ਼ੀਨ, ਨੌ ਟਿੱਪਰ, ਦੋ ਮੋਟਰਸਾਈਕਲ ਤੇ ਇੱਕ ਇਨੋਵਾ ਕਾਰ ਕਬਜ਼ੇ ਵਿੱਚ ਲਏ ਗਏ ਹਨ। ਪੁਲਿਸ ਨੇ ਦੱਸਿਆ ਕਿ ਨਿਸ਼ਾਨ ਸਿੰਘ ਖਵਾਸਪੁਰ ਸਾਬਕਾ ਸਰਪੰਚ ਸੁਲੱਖਣ ਸਿੰਘ ਭੈਲ ਢਾਏਵਾਲਾ ਦੀ ਜ਼ਮੀਨ ਤੋਂ ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਸੀ। ਗੋਇੰਦਵਾਲ ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।